16.2 C
Toronto
Sunday, September 20, 2026
spot_img
Homeਕੈਨੇਡਾਖਾਲਸਾ ਕਮਿਊਨਿਟੀ ਸਕੂਲ ਵਲੋਂ ਨਗਰ ਕੀਰਤਨ ਆਯੋਜਿਤ ਕੀਤਾ ਗਿਆ

ਖਾਲਸਾ ਕਮਿਊਨਿਟੀ ਸਕੂਲ ਵਲੋਂ ਨਗਰ ਕੀਰਤਨ ਆਯੋਜਿਤ ਕੀਤਾ ਗਿਆ

ਖਾਲਸਾ ਕਮਿਊਨਿਟੀ ਸਕੂਲ ਵਲੋਂ ਨਗਰ ਕੀਰਤਨ ਆਯੋਜਿਤ ਕੀਤਾ ਗਿਆਬਰੈਂਪਟਨ/ਬਿਊਰੋ ਨਿਊਜ਼
28 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਖਾਲਸਾ ਕਮਿਉਨਿਟੀ ਸਕੂਲ, ਬਰੈਂਪਟਨ ਵੱਲੋਂ ਅਪ੍ਰੈਲ ਦਾ ਮਹੀਨਾ ਸਿੱਖ ਹੈਰੀਟੇਜ ਮਹੀਨੇ ਦੇ ਤੌਰ ਤੇ ਮਨਾਉਂਦੇ ਹੋਏ ਦਸਤਾਰ ਸਜਾਉਣ ਅਤੇ ਪੰਜਾਬੀ ਦੀ ਸੁੰਦਰ ਲਿਖਾਈ ਦੇ ਮੁਕਾਬਲਿਆਂ ਵਿੱਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ। ਜਿਸ ਵਿੱਚ ਮਾਪਿਆਂ ਨੇ ਸ਼ਾਮਿਲ ਹੋ ਕੇ ਬੱਚਿਆਂ ਦੀ ਹੌਂਸਲਾ ਅਫਜਾਈ ਕੀਤੀ। ਇਸ ਤੋਂ ਉਪਰੰਤ ਖਾਲਸੇ ਦੇ 318ਵੇਂ ਵਿਲੱਖਣ ਨਿਖਾਰ ਦਿਵਸ ਨੂੰ ਸਮਰਪਤ ਸਕੂਲ ਦੀ ਬਿਲਡਿੰਗ ਦੇ ਆਲੇ ਦੁਆਲੇ ਨਗਰ ਕੀਰਤਨ ਕੀਤਾ ਗਿਆ ਜਿਸ ਦੀ ਅਗਵਾਈ ਸਕੂਲ ਦੇ ਬੈਂਡ ਅਤੇ ਪੰਜ ਨਿਸ਼ਾਨਚੀਆਂ ਨੇ ਕੀਤੀ। ਚੌਰ ਸਾਹਿਬ ਅਤੇ ਛਤਰ ਦੀ ਸੇਵਾ ਵੀ ਵਿਦਿਆਰਥੀਆਂ ਵੱਲੋਂ ਨਿਭਾਈ ਗਈ।

RELATED ARTICLES
POPULAR POSTS