Breaking News
Home / ਭਾਰਤ / ਆਮ ਆਦਮੀ ਪਾਰਟੀ ‘ਚ ਆਇਆ ਭੂਚਾਲ

ਆਮ ਆਦਮੀ ਪਾਰਟੀ ‘ਚ ਆਇਆ ਭੂਚਾਲ

ਕੇਜਰੀਵਾਲ ਦੀ ਕੈਬਨਿਟ ਦੇ ਮੰਤਰੀ ਕਪਿਲ ਮਿਸ਼ਰਾ ਨੇ ਹੀ ਲਾਏ ਕੇਜਰੀਵਾਲ ‘ਤੇ ਭ੍ਰਿਸ਼ਟਾਚਾਰ ਦੇ ਦੋਸ਼
ਕਿਹਾ ਕੇਜਰੀਵਾਲ ਨੇ ਜ਼ਮੀਨੀ ਸੌਦੇ ‘ਚ ਲਏ ਦੋ ਕਰੋੜ ਰੁਪਏ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਬਰਤਰਫ਼ ਮੰਤਰੀ ਕਪਿਲ ਮਿਸ਼ਰਾ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਤੇ ਜ਼ਮੀਨ ਸੌਦੇ ਵਿੱਚ ਸਾਥੀ ਮੰਤਰੀ ਕੋਲੋਂ ਦੋ ਕਰੋੜ ਰੁਪਏ ਲੈਣ ਦਾ ਦੋਸ਼ ਲਾਉਣ ਨਾਲ ਮੁੱਖ ਮੰਤਰੀ ਦੀ ਕੁਰਸੀ ਹਿੱਲਦੀ ਨਜ਼ਰ ਆ ਰਹੀ ਹੈ। ਇਨ੍ਹਾਂ ਦੋਸ਼ਾਂ ਨਾਲ ਆਮ ਆਦਮੀ ਪਾਰਟੀ ਵਿੱਚ ਤੂਫ਼ਾਨ ਖੜ੍ਹਾ ਹੋ ਗਿਆ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਪਿਲ ਮਿਸ਼ਰਾ ਦੇ ਦੋਸ਼ਾਂ ਨੂੰ ਰੱਦ ਕੀਤਾ, ਜਦੋਂ ਕਿ ਵਿਰੋਧੀ ਧਿਰਾਂ ਨੇ ਕੇਜਰੀਵਾਲ ਤੋਂ ਨੈਤਿਕਤਾ ਦੇ ਆਧਾਰ ਉਤੇ ਅਸਤੀਫ਼ਾ ਮੰਗਿਆ। ਦਿੱਲੀ ਪ੍ਰਦੇਸ਼ ਭਾਜਪਾ ਵਿਧਾਇਕ ਦਲ ਦਾ ਵਫ਼ਦ ਉਪ ਰਾਜਪਾਲ ਅਨਿਲ ਬੈਜਲ ਨੂੰ ਮਿਲਿਆ ਤੇ ਮੰਗ ਕੀਤੀ ਕਿ ਉਹ ઠਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ઠਤੋਂ ਬਰਖ਼ਾਸਤ ਕਰਨ ਦੀਆਂ ਸੰਭਾਵਨਾਵਾਂ ਦਾ ਅਧਿਐਨ ਕਰਨ।
ਕਪਿਲ ਮਿਸ਼ਰਾ ਨੇ ਕਿਹਾ ਕਿ ਉਨ੍ਹਾਂ ਕੇਜਰੀਵਾਲ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਆਪਣੇ ਦੋ ਸਾਲਾ ਕਾਰਜਕਾਲ ਦੌਰਾਨ ਦੇਖੀਆਂ ਬੇਨਿਯਮੀਆਂ ਬਾਰੇ ਉਪ ਰਾਜਪਾਲ ਨੂੰ ਵੀ ਬਿਆਨ ਦਿੱਤਾ। ਮਿਸ਼ਰਾ ਨੇ ਕਿਹਾ ਕਿ ”ਮੈਂ ਆਪਣੀਆਂ ਅੱਖਾਂ ਸਾਹਮਣੇ ਸਤੇਂਦਰ ਜੈਨ ਵਲੋਂ ਕੇਜਰੀਵਾਲ ਨੂੰ ਨਕਦ ਦੋ ਕਰੋੜ ਰੁਪਏ ਦਿੰਦਿਆਂ ਦੇਖਿਆ। ਜਦੋਂ ਮੈਂ ਕੇਜਰੀਵਾਲ ਨੂੰ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਸਿਆਸਤ ਵਿੱਚ ਅਜਿਹਾ ਵਰਤਾਰਾ ਚਲਦਾ ਹੈ ਅਤੇ ਉਹ ਇਸ ਬਾਰੇ ਬਾਅਦ ਵਿੱਚ ਦੱਸਣਗੇ।”

Check Also

ਹਰਮਨਪ੍ਰੀਤ ਸਿੰਘ, ਮਨੂ ਤੇ ਗੁਕੇਸ਼ ਸਣੇ ਚਾਰ ਨੂੰ ਖੇਡ ਰਤਨ ਪੁਰਸਕਾਰ

ਜਰਮਨਜੀਤ ਸਿੰਘ ਅਤੇ ਸੁਖਜੀਤ ਸਿੰਘ ਨੂੰ ਮਿਲਿਆ ਅਰਜੁਨ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਰਾਸ਼ਟਰਪਤੀ …