ਮਹਿਲਾ ਅਧਿਆਪਕਾਂ ਨੂੰ ਜੀਨ ਤੇ ਟੌਪ ਪਾਉਣ ਦੀ ਮਨਾਹੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੇ ਪਹਿਰਾਵੇ ਨੂੰ ਲੈ ਕੇ ਸਖਤ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਮੁਤਾਬਕ ਸਰਕਾਰੀ ਸਕੂਲਾਂ ਵਿੱਚ ਮਹਿਲਾ ਅਧਿਆਪਕਾਂ ਨੂੰ ਜੀਨ ਤੇ ਟੌਪ ਪਾਉਣ ਦੀ ਮਨਾਹੀ ਕਰ ਦਿੱਤੀ ਹੈ। ਸਰਕਾਰੀ ਨਿਰਦੇਸ਼ ਵਿੱਚ ਕਿਹਾ ਗਿਆ ਹੈ ਕਿ ਭੜਕੀਲੇ ਕੱਪੜਿਆਂ ਸਬੰਧੀ ਮਾਪਿਆਂ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ। ਇਸ ‘ਤੇ ਪੰਜਾਬ ਸਰਕਾਰ ਨੇ ਕਾਰਵਾਈ ਕਰਦੇ ਹੋਏ ਵਿਭਾਗ ਵੱਲੋਂ 2012 ਦਾ ਸਰਕੂਲਰ ਲਾਗੂ ਕਰਨ ਦੇ ਹੁਕਮ ਦਿੱਤੇ ਹਨ। ਸਿੱਖਿਆ ਵਿਭਾਗ ਨੇ ਸਾਰੇ ਜ਼ਿਲ੍ਹਾ ਦਫਤਰਾਂ ਨੂੰ ਨਵੇਂ ਹੁਕਮ ਲਾਗੂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਨਿਰਦੇਸ਼ ਵਿੱਚ ਕਿਹਾ ਗਿਆ ਹੈ ਕਿ ਡਰੈੱਸ ਕੋਡ ਲਾਗੂ ਕਰਵਾਇਆ ਜਾਵੇ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …