ਅਮਿਤ ਸ਼ਰਮਾ ਨੂੰ ਪਹਿਲਾਂ ਫੇਸਬੁੱਕ ‘ਤੇ ਜਾਨੋਂ ਮਾਰਨ ਦੀ ਦਿੱਤੀ ਸੀ ਧਮਕੀ
ਪੰਚਕੂਲਾ/ਬਿਊਰੋ ਨਿਊਜ਼
ਚੰਡੀਗੜ੍ਹ ਨੇੜੇ ਪੰਚਕੂਲਾ ਵਿਚ ਹੋਈ ਇਕ ਗੈਂਗਵਾਰ ਵਿਚ ਬਾਊਂਸਰ ਅਮਿਤ ਸ਼ਰਮਾ ਦੀ ਹੱਤਿਆ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅਮਿਤ ਸ਼ਰਮਾ ਆਪਣੀ ਕਾਰ ‘ਤੇ ਸਕੇਤੜੀ ਮੰਦਿਰ ਮੱਥਾ ਟੇਕਣ ਗਿਆ ਸੀ ਜਿੱਥੇ ਸਵਿਫਟ ਕਾਰ ਵਿਚ ਆਏ ਦੋ ਨਕਾਬਪੋਸ਼ ਵਿਅਕਤੀਆਂ ਨੇ ਉਸ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਤੇ ਫਰਾਰ ਹੋ ਗਏ। ਅਮਿਤ ਸ਼ਰਮਾ ਉਰਫ ਮੀਤ ਨੂੰ ਜਖਮੀ ਹਾਲਤ ਵਿਚ ਚੰਡੀਗੜ੍ਹ ਦੇ ਪੀ.ਜੀਆਈ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …