ਕੇਂਦਰ ਸਰਕਾਰ ਵਿਦੇਸ਼ਾਂ ‘ਚ ਵਸਦੇ ਸਾਰੇ ਭਾਰਤੀਆਂ ਦੀ ਸੁਰੱਖਿਆ ਲਈ ਵਚਨਬੱਧ : ਸ਼ੁਸਮਾ ਸਵਰਾਜ
ਚੰਡੀਗੜ੍ਹ/ਬਿਊਰੋ ਨਿਊਜ਼
ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਵਾਇਆ ਹੈ ਕਿ ਕੇਂਦਰ ਸਰਕਾਰ ਵਿਦੇਸ਼ਾਂ ਵਿੱਚ ਵੱਸਦੇ ਸਾਰੇ ਭਾਰਤੀਆਂ ਦੀ ਸੁਰੱਖਿਆ ਤੇ ਮਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਚੇਤੇ ਰਹੇ ਕਿ ਅਮਰੀਕਾ ਵਿੱਚ ਸ਼ੱਕੀ ਨਫਰਤ ਦੇ ਮਾਮਲੇ ਵਿੱਚ ਹੋਈ ਇੱਕ ਹੋਰ ਸਿੱਖ ਦੀ ਹੱਤਿਆ ਬਾਰੇ ਕੈਪਟਨ ਨੇ ਚਿੰਤਾ ਪ੍ਰਗਟ ਕੀਤੀ ਸੀ। ਇਸ ਸਬੰਧੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ‘ਤੇ ਵਾਸ਼ਿੰਗਟਨ ਵਿੱਚ ਭਾਰਤੀ ਰਾਜਦੂਤ ਨਵਤੇਜ ਸਿੰਘ ਸਰਨਾ ਨਾਲ ਗੱਲਬਾਤ ਕੀਤੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਅਮਰੀਕਾ ਤੇ ਦੁਨੀਆ ਭਰ ਦੇ ਹੋਰਨਾਂ ਹਿੱਸਿਆਂ ਵਿੱਚ ਰਹਿ ਰਹੇ ਭਾਰਤੀਆਂ ਖਾਸਕਰ ਸਿੱਖਾਂ ਵਿਰੁੱਧ ਹਾਲ ਹੀ ਦੀਆਂ ਨਫਰਤ ਵਾਲੀਆਂ ਹਿੰਸਕ ਘਟਨਾਵਾਂ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਕੈਪਟਨ ਨੇ ਕਿਹਾ ਕਿ ਸਿੱਖ ਭਾਈਚਾਰੇ ਵਿਰੁੱਧ ਨਸਲੀ ਹਮਲੇ ਲਗਾਤਾਰ ਵਧ ਰਹੇ ਹਨ ਜਿਨ੍ਹਾਂ ਨੂੰ ਰੋਕੇ ਜਾਣ ਦੀ ਜ਼ਰੂਰਤ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …