ਉਪਕਾਰ ਸੰਧੂ ਨੇ ਕਿਹਾ, ਭਗਵੰਤ ਮਾਨ ਸਵੇਰ ਤੋਂ ਸ਼ਰਾਬ ਪੀਣੀ ਸ਼ੁਰੂ ਕਰ ਦਿੰਦੇ ਹਨ
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹਿ ਚੁੱਕੇ ਉਪਕਾਰ ਸੰਧੂ ਨੇ ਆਪਣੀ ਹੀ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਭਗਵੰਤ ਮਾਨ ਨੂੰ ਸ਼ਰਾਬੀ ਕਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਵੇਰ ਤੋਂ ਹੀ ਸ਼ਰਾਬ ਪੀਣੀ ਸ਼ੁਰੂ ਕਰ ਦਿੰਦੇ ਹਨ।ਉਨ੍ਹਾਂ ਪਾਰਟੀ ਸੁਪਰੀਮੋ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਪਾਰਟੀ ਦੀ ਕਮਾਨ ਭਗਵੰਤ ਮਾਨ ਦੇ ਹੱਥ ਦੇਣ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਕੇਜਰੀਵਾਲ ਨੂੰ ਪਾਰਟੀ ਦਾ ਨਾਮ ਆਮ ਆਦਮੀ ਪਾਰਟੀ ਦੀ ਥਾਂ ‘ਪੈਗ ਪਿਆਲਾ ਪਾਰਟੀ’ ਕਰ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣ ਦੇ ਪ੍ਰਚਾਰ ਦੌਰਾਨ ਜਦੋਂ ਭਗਵੰਤ ਮਾਨ ਉਨ੍ਹਾਂ ਲਈ ਚੋਣ ਪ੍ਰਚਾਰ ਕਰਦੇ ਸਨ ਤਾਂ ਉਨ੍ਹਾਂ ਕੋਲੋਂ ਇੰਨੀ ਜ਼ਿਆਦਾ ਸ਼ਰਾਬ ਦੀ ਬਦਬੂ ਆਉਂਦੀ ਸੀ ਕਿ ਉਨ੍ਹਾਂ ਦੇ ਕੋਲ ਖੜ੍ਹੇ ਹੋਣਾ ਵੀ ਮੁਸ਼ਕਲ ਹੋ ਜਾਂਦਾ ਸੀ।
Check Also
ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਹੋਈ ਸਮਾਪਤੀ
ਰਾਜਪਾਲ ਕਟਾਰੀਆ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …