20.6 C
Toronto
Tuesday, July 28, 2026
spot_img
Homeਪੰਜਾਬਪੰਜਾਬ ਭਾਜਪਾ ਦਾ ਦਾਅਵਾ

ਪੰਜਾਬ ਭਾਜਪਾ ਦਾ ਦਾਅਵਾ

ਆਮ ਆਦਮੀ ਪਾਰਟੀ ਦੇ 11 ਵਿਧਾਇਕ ਉਨ੍ਹਾਂ ਦੇ ਸੰਪਰਕ ‘ਚ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਦਿੱਲੀ ਅਤੇ ਪੰਜਾਬ ਵਿਚ ਕਰਾਰੀ ਹਾਰ ਤੋਂ ਬਾਅਦ ਹੁਣ ਪਾਰਟੀ ਵਿਚ ਫੁੱਟ ਸਿਖਰਾਂ ‘ਤੇ ਹੈ। ਅੱਜ ਪੰਜਾਬ ਭਾਜਪਾ ਦੇ ਸੈਕਟਰੀ ਵਿਨੀਤ ਜੋਸ਼ੀ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ 11 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ। ਚੇਤੇ ਰਹੇ ਕਿ ਲੰਘੇ ਕੱਲ੍ਹ ਦਿੱਲੀ ਵਿਚ ਹੋਈ ‘ਆਪ’ ਦੀ ਮੀਟਿੰਗ ਵਿਚ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਨਵੀਨਰ ਦਾ ਅਹੁਦਾ ਹੀ ਖਤਮ ਕਰ ਦਿੱਤਾ ਅਤੇ ਸੂਬਾ ਪ੍ਰਧਾਨ ਦਾ ਨਵਾਂ ਅਹੁਦਾ ਬਣਾ ਕੇ ਭਗਵੰਤ ਮਾਨ ਨੂੰ ਪਾਰਟੀ ਦਾ ਪੰਜਾਬ ਪ੍ਰਧਾਨ ਬਣਾ ਦਿੱਤਾ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੂੰ ਪ੍ਰਧਾਨ ਬਣਾਉਣ ‘ਤੇ ਸੁਖਪਾਲ ਖਹਿਰਾ ਅਤੇ ਗੁਰਪ੍ਰੀਤ ਘੁੱਗੀ ਵਰਗੇ ਆਗੂ ਕਾਫੀ ਨਰਾਜ਼ ਚੱਲ ਰਹੇ ਹਨ।

RELATED ARTICLES
POPULAR POSTS