ਭਾਜਪਾ ਵਿਧਾਇਕਾਂ ਵਲੋਂ ਹੰਗਾਮਾ ਅਤੇ ਮਾਰਸ਼ਲ ਵਿਜੇਂਦਰ ਗੁਪਤਾ ਨੂੰ ਚੁੱਕ ਕੇ ਬਾਹਰ ਲੈ ਗਏ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਤੋਂ ਵੋਟਿੰਗ ਮਸ਼ੀਨਾਂ ਉੱਤੇ ਸਵਾਲ ਚੁੱਕੇ ਹਨ। ਦਿੱਲੀ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਪਾਰਟੀ ਦੇ ਵਿਧਾਇਕ ਸੌਰਭ ਭਾਰਦਵਾਜ ਨੇ ਇੱਕ ਡੈਮੋ ਟੈਸਟ ਰਾਹੀਂ ਦਾਅਵਾ ਕੀਤਾ ਹੈ ਕਿ ਈ.ਵੀ.ਐਮ. ਮਸ਼ੀਨਾਂ ਨਾਲ ਆਸਾਨੀ ਨਾਲ ਛੇੜਛਾੜ ਕੀਤੀ ਜਾ ਸਕਦੀ ਹੈ।
ਸੌਰਭ ਭਾਰਦਵਾਜ ਕੋਲ ਇੰਜਨੀਅਰਿੰਗ ਦੀ ਡਿਗਰੀ ਹੈ ਤੇ 10 ਸਾਲ ਦੇ ਤਜਰਬੇ ਦੇ ਆਧਾਰ ਨਾਲ ਉਨ੍ਹਾਂ ਦਾਅਵਾ ਕੀਤਾ ਹੈ ਕਿ ਕੋਈ ਵੀ ਇਸ ਪੇਸ਼ੇ ਨਾਲ ਜੁੜਿਆ ਵਿਅਕਤੀ ਆਸਾਨੀ ਨਾਲ ਵੋਟਿੰਗ ਮਸ਼ੀਨਾਂ ਨਾਲ ਛੇੜਛਾੜ ਕਰ ਸਕਦਾ ਹੈ। ਦੂਜੇ ਪਾਸੇ ਵਿਰੋਧੀ ਧਿਰ ਭਾਜਪਾ ਨੇ ਭ੍ਰਿਸ਼ਟਾਚਾਰ ਦੇ ਮੁੱਦੇ ਉੱਤੇ ਸਦਨ ਵਿੱਚ ਬਹਿਸ ਕਰਵਾਉਣ ਦੀ ਮੰਗ ਕੀਤੀ। ਇਸ ਨੂੰ ਲੈ ਕੇ ਭਾਜਪਾ ਵਾਲੇ ਹੰਗਾਮਾ ਕਰਦੇ ਰਹੇ ਅਤੇ ਫਿਰ ਸਪੀਕਰ ਦੇ ਕਹਿਣ ‘ਤੇ ਮਾਰਸ਼ਲ ਵਿਰੋਧੀ ਧਿਰ ਦੇ ਆਗੂ ਵਿਜੇਂਦਰ ਗੁਪਤਾ ਨੂੰ ਚੁੱਕ ਕੇ ਹਾਊਸ ਤੋਂ ਬਾਹਰ ਲੈ ਗਏ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …