ਸਿੱਖਿਆ ਮੰਤਰੀ ਦਾ ਕਹਿਣਾ, ਬਿਨਾ ਦੱਸੇ ਹੀ ਇਹ ਆਰਡਰ ਜਾਰੀ ਹੋਇਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਹਿਲਾ ਅਧਿਆਪਕਾਂ ਦੇ ਜੀਨ ਤੇ ਟੌਪ ਪਹਿਨਣ ਦੀ ਪਾਬੰਦੀ ਮਗਰੋਂ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਦੋ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਡਰੈੱਸ ਕੋਡ ਵਾਲਾ ਫਰਮਾਨ ਇਨ੍ਹਾਂ ਅਫਸਰਾਂ ਵੱਲੋਂ ਹੀ ਜਾਰੀ ਕੀਤਾ ਗਿਆ ਸੀ।
ਮੀਡੀਆ ਵਿੱਚ ਇਹ ਮਾਮਲਾ ਆਉਣ ਮਗਰੋਂ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਵਿਭਾਗ ਦੇ ਡਿਪਟੀ ਡਾਇਰੈਕਟਰ ਅਮਰੀਸ਼ ਸ਼ੁਕਲਾ ਤੇ ਸਹਾਇਕ ਡਾਇਰੈਕਟਰ ਅਮਰਬੀਰ ਸਿੰਘ ਨੂੰ ਸਸਪੈਂਡ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪਛੜੀ ਮਾਨਸਿਕਤਾ ਵਾਲਾ ਫੈਸਲਾ ਹੈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਬਿਨਾ ਦੱਸੇ ਹੀ ਇਹ ਆਰਡਰ ਜਾਰੀ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਕੁੜੀਆਂ ਨੂੰ ਅੱਗੇ ਵਧਾਉਣਾ ਜ਼ਰੂਰੀ ਹੈ। ਕੱਪੜਿਆਂ ਬਾਰੇ ਮਾਨਸਿਕਤਾ ਬਦਲਣ ਦੀ ਲੋੜ ਹੈ। ਔਰਤਾਂ ਤਰੱਕੀ ਕਰ ਰਹੀਆਂ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ
ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ …