ਅਕਾਲੀ ਦਲ ਨੂੰ ਫਿਰ ਲੀਹ ‘ਤੇ ਲਿਆਉਣ ਲਈ ਕੀਤੇ ਜਾ ਰਹੇ ਹਨ ਯਤਨ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਨੂੰ ਫਿਰ ਲੀਹ ‘ਤੇ ਲਿਆਉਣ ਲਈ ਰਣਨੀਤੀ ਬਣਾਈ ਹੈ। ਸੁਖਬੀਰ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕਰਨ ਵਾਸਤੇ ਵੱਖ-ਵੱਖ ਜੋਨ ਬਣਾ ਕੇ ਇੱਕ-ਇੱਕ ਸੀਨੀਅਰ ਆਗੂ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ। ਇਹ ਕਮੇਟੀਆਂ ਜਥੇਦਾਰ ਤੋਤਾ ਸਿੰਘ, ਅਜੀਤ ਸਿੰਘ ਕੋਹਾੜ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਸਿਕੰਦਰ ਸਿੰਘ ਮਲੂਕਾ, ਪਰਮਿੰਦਰ ਸਿੰਘ ਢੀਂਡਸਾ ਅਤੇ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਹੋਣਗੀਆਂ। ਇਹ ਕਮੇਟੀਆਂ ਹਲਕਾਵਾਰ ਮੀਟਿੰਗਾਂ ਕਰਕੇ ਰਿਪੋਰਟ ਸੁਖਬੀਰ ਬਾਦਲ ਨੂੰ ਸੌਂਪਣਗੀਆਂ।

