Breaking News
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ ਧਾਰਮਿਕ ਏਜੰਡੇ ਵੱਲ ਮੁੜਿਆ

ਸ਼੍ਰੋਮਣੀ ਅਕਾਲੀ ਦਲ ਧਾਰਮਿਕ ਏਜੰਡੇ ਵੱਲ ਮੁੜਿਆ

14 ਮਈ ਨੂੰ ਅਰਦਾਸ ਸਮਾਗਮਾਂ ‘ਚ ਸ਼ਾਮਲ ਹੋਣ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਫਿਰ ਧਾਰਮਿਕ ਤੇ ਪੰਥਕ ਏਜੰਡੇ ਵੱਲ ਮੁੜਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਆਪੋ ਆਪਣੇ ਨਜ਼ਦੀਕ ਗੁਰਦਆਰਾ ਸਹਿਬਾਨ ਵਿੱਚ 14 ਮਈ ਨੂੰ ਸਵੇਰੇ 9 ਵਜੇ ਸ਼੍ਰੀ ਜਪੁਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਸਮਾਗਮਾਂ ਵਿੱਚ ਸ਼ਾਮਲ ਹੋਣ।
ਜ਼ਿਕਰਯੋਗ ਹੈ ਕਿ ਅਕਾਲ ਤਖਤ ਸਾਹਿਬ ਵੱਲੋਂ ਹਰਿਦੁਆਰ ਵਿਖੇ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਹਰ ਕੀ ਪਾਉੜੀ ਵਿਖੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਲਈ ਜਗ੍ਹਾ ਹਾਸਲ ਕਰਨ ਵਾਸਤੇ 14 ਮਈ ਅਰਦਾਸ ਸਮਾਗਮ ਕਰਾਉਣ ਲਈ ਕਿਹਾ ਗਿਆ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਉਸਾਰੀ ਤੱਕ ਇਸ ਸੰਘਰਸ਼ ਵਿੱਚ ਵਧ ਚੜ੍ਹ ਕੇ ਹਿੱਸਾ ਪਾਏਗਾ। ਬਾਦਲ ਨੇ ਕਿਹਾ ਕਿ ਦੁਨੀਆਂ ਭਰ ਵਿੱਚ ਬੈਠੇ ਸਿੱਖਾਂ ਦੀਆਂ ਭਾਵਨਾਵਾਂ ਇਸ ਪਾਵਨ ਤੇ ਇਤਿਹਾਸਕ ਸਥਾਨ ਨਾਲ ਜੁੜੀਆਂ ਹੋਈਆਂ ਹਨ।

Check Also

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਕੀਤੀ ਮੁਲਾਕਾਤ

ਵਿਧਾਨ ਸਭਾ ਹਲਕਾ ਅਜਨਾਲਾ ਨਾਲ ਸਬੰਧਤ ਮੁੱਦੇ ਉਠਾਏ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ …