ਮੋਹਾਲੀ ਵਿਖੇ ਨਿਵੇਸ਼ ਲਈ 14 ਕੰਪਨੀਆਂ ਨੂੰ ਹਰੀ ਝੰਡੀ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਰਕਾਰ ਦੀਆਂ ਨਿਵੇਸ਼ ਨੂੰ ਆਕਰਸ਼ਿਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਅੱਜ 14 ਆਈ.ਟੀ/ਆਈ.ਟੀ.ਈ.ਐਸ. ਕੰਪਨੀਆਂ ਨੂੰ ਮੋਹਾਲੀ ਵਿਖੇ ਸਥਾਨਾਂ ਦੀ ਅਲਾਟਮੈਂਟ ਲਈ ਸਹਿਮਤੀ ਮਿਲ ਗਈ। ਇਸ ਨਾਲ 750 ਕਰੋੜ ਤੋਂ ਵੱਧ ਦਾ ਨਿਵੇਸ਼ ਹੋਣ ਲਈ ਰਾਹ ਪੱਧਰਾ ਹੋ ਗਿਆ ਹੈ। ਜਿਸ ਨਾਲ ਤਕਰੀਬਨ 1500 ਪੇਸ਼ੇਵਰਾਂ ਨੂੰ ਸਿੱਧਾ ਰੋਜ਼ਗਾਰ ਮਿਲੇਗਾ। ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਪੂਡਾ ਭਵਨ ਵਿਖੇ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਕੰਪਨੀਆਂ ਦੀਆਂ ਅਰਜੀਆਂ ਦੀ ਪੜਤਾਲ ਕੀਤੀ ਗਈ ਜਿਨ੍ਹਾਂ ਦੀ ਸਲਾਨਾ ਟਰਨਓਵਰ 25 ਕਰੋੜ ਰੁਪਏ ਤੋਂ 1100 ਕਰੋੜ ਰੁਪਏ ਹੈ। ਇਨ੍ਹਾਂ ਕੰਪਨੀਆਂ ਵਿੱਚੋਂ 14 ਕੰਪਨੀਆਂ ਦੀ ਚੋਣ ਆਈ.ਟੀ ਹੱਬ ਵਿਖੇ ਜ਼ਮੀਨ ਅਲਾਟਮੈਂਟ ਕਰਨ ਲਈ ਕੀਤੀ ਗਈ ਹੈ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …