Breaking News
Home / ਭਾਰਤ / ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੀ ਫਾਂਸੀ ਦੀ ਸਜ਼ਾ ‘ਤੇ ਰੋਕ

ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੀ ਫਾਂਸੀ ਦੀ ਸਜ਼ਾ ‘ਤੇ ਰੋਕ

ਪਾਕਿਸਤਾਨ ਨੇ ਜਾਧਵ ਨੂੰ ਸੁਣਾਈ ਸੀ ਫਾਂਸੀ ਦੀ ਸਜ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕੌਮਾਂਤਰੀ ਨਿਆਂਇਕ ਅਦਾਲਤ ਨੇ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੀ ਫਾਂਸੀ ਦੀ ਸਜ਼ਾ ਉੱਤੇ ਰੋਕ ਲਗਾ ਦਿੱਤੀ ਹੈ। ਭਾਰਤੀ ਜਲ ਸੈਨਾ ਦੇ ਸਾਬਕਾ ਅਧਿਕਾਰੀ ਜਾਧਵ ਨੂੰ ਪਾਕਿਸਤਾਨ ਦੀ ਫੌਜੀ ਅਦਾਲਤ ਨੇ ਜਾਸੂਸੀ ਦੇ ਦੋਸ਼ ਹੇਠ ਇਹ ਸਜ਼ਾ ਸੁਣਾਈ ਸੀ। ਇਸ ਉੱਤੇ ਭਾਰਤ ਨੇ ਪਾਕਿਸਤਾਨ ਨੂੰ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੰਦੇ ਹੋਏ ਕੌਮਾਂਤਰੀ ਅਦਾਲਤ ਤੱਕ ਪਹੁੰਚ ਕੀਤੀ ਸੀ। ਭਾਰਤ ਨੇ ਕੌਮਾਂਤਰੀ ਅਦਾਲਤ ਵਿੱਚ ਜਾਸੂਸੀ ਦੇ ਦੋਸ਼ਾਂ ਨੂੰ ਗਲਤ ਦੱਸਦਿਆਂ ਹੋਇਆਂ ਕਿਹਾ ਕਿ ਜਲ ਸੈਨਾ ਵਿੱਚੋਂ ਸੇਵਾਮੁਕਤ ਹੋਣ ਤੋਂ ਬਾਅਦ ਜਾਧਵ ਇਰਾਨ ਵਿੱਚ ਆਪਣਾ ਕਾਰੋਬਾਰ ਕਰ ਰਿਹਾ ਸੀ। ਇਸ ਦੌਰਾਨ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਵੀ ਇਸ ઠਫੈਸਲੇ ਦੀ ਪੁਸ਼ਟੀ ਕੀਤੀ ਹੈ। ਦੂਜੇ ਪਾਸੇ ਪਾਕਿ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਤੇ ਫ਼ੌਜ ਮੁਖੀ ਕਮਰ ਜਾਵੇਦ ਬਾਜਵਾ ਨੇ ਵੀ ਕੁਲਭੂਸ਼ਣ ਮਾਮਲੇ ‘ਤੇ ਚਰਚਾ ਕੀਤੀ ਹੈ।

Check Also

ਮੋਦੀ ਸਰਕਾਰ ਦੇ ਭਾਰਤ ’ਚ ਬਰਾਬਰੀ ਦੇ ਦਾਅਵੇ ਨੂੰ ਕਾਂਗਰਸ ਨੇ ਕੀਤਾ ਖਾਰਜ – ਜੈਰਾਮ ਰਮੇਸ਼ ਨੇ ਮੋਦੀ ਸਰਕਾਰ ’ਤੇ ਚੁੱਕੇ ਸਵਾਲ

  ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਦੁਨੀਆ …