15.8 C
Toronto
Wednesday, September 23, 2026
spot_img
Homeਪੰਜਾਬਭਗਵੰਤ ਮਾਨ ਨੇ ਬਾਗੀਆਂ ਦੀ ਛਾਂਟੀ ਕੀਤੀ ਸ਼ੁਰੂ

ਭਗਵੰਤ ਮਾਨ ਨੇ ਬਾਗੀਆਂ ਦੀ ਛਾਂਟੀ ਕੀਤੀ ਸ਼ੁਰੂ

ਭਗਵੰਤ ਮਾਨ ਨੇ ਬਾਗੀਆਂ ਦੀ ਛਾਂਟੀ ਕੀਤੀ ਸ਼ੁਰੂਉਪਕਾਰ ਸਿੰਘ ਸੰਧੂ ਨੂੰ ਪਾਰਟੀ ‘ਚੋਂ ਕੀਤਾ ਬਰਖਾਸਤ
ਅੰਮ੍ਰਿਤਸਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪਾਰਟੀ ਦੀ ਕਮਾਨ ਸੰਭਾਲਦਿਆਂ ਹੀ ਬਾਗੀਆਂ ਦੀ ਛਾਂਟੀ ਕਰਨੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਨੇ ਸਭ ਤੋਂ ਪਹਿਲਾਂ ਅੰਮ੍ਰਿਤਸਰ ‘ਚ ਪਾਰਟੀ ਦੇ ਆਗੂ ਉਪਕਾਰ ਸਿੰਘ ਸੰਧੂ ਨੂੰ ਪਾਰਟੀ ਵਿੱਚੋਂ ਬਰਖਾਸਤ ਕਰ ਦਿੱਤਾ। ਭਗਵੰਤ ਮਾਨ ਨੇ ਦੱਸਿਆ ਕਿ ਪਾਰਟੀ ਵਿਰੋਧੀ ਗਤੀਵਿਧਿਆਂ ਕਾਰਨ ਉਪਕਾਰ ਸਿੰਘ ਸੰਧੂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਮਾਨ ਨੇ ਕਿਹਾ ਕਿ ਵਲੰਟੀਅਰ ਆਮ ਆਦਮੀ ਪਾਰਟੀ ਦੀ ਤਾਕਤ ਹਨ ਪਰ ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਚੇਤੇ ਰਹੇ ਕਿ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹਿ ਚੁੱਕੇ ਉਪਕਾਰ ਸੰਧੂ ਨੇ ਲੰਘੇ ਕੱਲ੍ਹ ਭਗਵੰਤ ਮਾਨ ਨੂੰ ਸ਼ਰਾਬੀ ਕਿਹਾ ਸੀ। ਉਨ੍ਹਾਂ ਕਿਹਾ ਸੀ ਕਿ ਭਗਵੰਤ ਮਾਨ ਸਵੇਰ ਤੋਂ ਹੀ ਸ਼ਰਾਬ ਪੀਣੀ ਸ਼ੁਰੂ ਕਰ ਦਿੰਦੇ ਹਨ।

RELATED ARTICLES
POPULAR POSTS