Breaking News
Home / ਪੰਜਾਬ / ਗੁਰਪ੍ਰੀਤ ਘੁੱਗੀ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫਾ

ਗੁਰਪ੍ਰੀਤ ਘੁੱਗੀ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫਾ

ਭਗਵੰਤ ਮਾਨ ਤੇ ਦਿੱਲੀ ਦੀ ਲੀਡਰਸ਼ਿਪ ਨੂੰ ਲਿਆ ਕਰੜੇ ਹੱਥੀਂ
ਚੰਡੀਗੜ੍ਹ/ਬਿਊਰੋ ਨਿਊਜ਼
ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦਾ ਪ੍ਰਧਾਨ ਬਣਾਉਣ ਮਗਰੋਂ ਅੱਜ ਪਾਰਟੀ ਵਿੱਚ ਵੱਡਾ ਧਮਾਕਾ ਹੋਇਆ। ਆਮ ਆਦਮੀ ਪਾਰਟੀ ਦੇ ਸਾਬਕਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ । ਉਨ੍ਹਾਂ ਨੇ ਅਸਤੀਫਾ ਦਿੰਦੇ ਹੋਏ ਭਗਵੰਤ ਮਾਨ ਤੇ ਦਿੱਲੀ ਦੀ ਲੀਡਰਸ਼ਿਪ ਨੂੰ ਕਰੜੇ ਹੱਥੀਂ ਲਿਆ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਇਸ ਸ਼ਰਤ ‘ਤੇ ਪ੍ਰਧਾਨ ਬਣਾਇਆ ਹੈ ਕਿ ਉਹ ਸ਼ਰਾਬ ਨਹੀਂ ਪੀਣਗੇ। ਉਨ੍ਹਾਂ ਕਿਹਾ ਕਿ ਜੇ ਪਾਰਟੀ ਨੂੰ ਪਤਾ ਹੈ ਕਿ ਭਗਵੰਤ ਸ਼ਰਾਬ ਪੀਂਦਾ ਹੈ ਤਾਂ ਫਿਰ ਉਸ ਨੂੰ ਇਹ ਜ਼ਿੰਮੇਵਾਰੀ ਕਿਉਂ ਦਿੱਤੀ। ਉਨ੍ਹਾਂ ਕਿਹਾ ਕਿ ਦਿੱਲੀ ਦੀ ਲੀਡਰਸ਼ਿਪ ਉਨ੍ਹਾਂ ਤੋਂ ਇਸ ਗੱਲ਼ ਕਰਕੇ ਖਫਾ ਸੀ ਕਿਉਂਕਿ ਉਹ ਬਾਹਰਲੇ ਆਗੂਆਂ ਦੀ ਦਖਲਅੰਦਾਜੀ ਦਾ ਵਿਰੋਧ ਕਰਦੇ ਸਨ। ਘੁੱਗੀ ਨੇ ਕਿਹਾ ਕਿ ਮੈਂ ਚਾਹੁੰਦਾ ਸੀ ਕਿ ਪਾਰਟੀ ਪਟਿਆਲਾ ਤੋਂ ਸੰਸਦ ਮੈਂਬਰ ਗਾਂਧੀ ਨੂੰ ਪ੍ਰਧਾਨ ਬਣਾਉਂਦੀ, ਉਹਨਾਂ ਤੋਂ ਬਾਅਦ ਸੁਖਪਾਲ ਖਹਿਰਾ ਨੂੰ ਪ੍ਰਧਾਨ ਬਣਾਇਆ ਜਾ ਸਕਦਾ ਸੀ, ਨਹੀਂ ਤਾਂ ਫਿਰ ਫੂਲਕਾ ਸਾਹਿਬ ਇਸ ਅਹੁਦੇ ਲਈ ਕਾਬਲ ਸਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸਿਆਣੇ ਬੰਦੇ ਹੱਥ ਪਾਰਟੀ ਦੀ ਕਮਾਂਡ ਦੇਣ ਦੇ ਹੱਕ ਵਿਚ ਸਨ।

Check Also

ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …