-4.1 C
Toronto
Tuesday, February 10, 2026
spot_img
Homeਪੰਜਾਬਸੁਨੀਲ ਜਾਖੜ ਨੇ ਸੰਭਾਲਿਆ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ

ਸੁਨੀਲ ਜਾਖੜ ਨੇ ਸੰਭਾਲਿਆ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ

ਕੈਪਟਨ ਅਮਰਿੰਦਰ ਸਮੇਤ ਸਾਰੇ ਸੀਨੀਅਰ ਆਗੂ ਤੇ ਵਿਧਾਇਕ ਰਹੇ ਹਾਜ਼ਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਭਵਨ ਵਿਚ ਅੱਜ ਹੋਏ ਇੱਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਪਣਾ ਅਹੁਦਾ ਸੰਭਾਲ ਲਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਸਮਾਗਮ ਵਿਚ ਕਾਂਗਰਸ ਦੀ ਪੰਜਾਬ ਇੰਚਾਰਜ ਆਸ਼ਾ ਕੁਮਾਰੀ, ਹਰੀਸ਼ ਚੌਧਰੀ, ਅੰਬਿਕਾ ਸੋਨੀ, ਪ੍ਰਨੀਤ ਕੌਰ,  ਲਾਲ ਸਿੰਘ, ਚੌਧਰੀ ਸੰਤੋਖ ਸਿੰਘ, ਮਹਿੰਦਰ ਸਿੰਘ ਕੇਪੀ, ਸ਼ਮਸ਼ੇਰ ਦੂਲੋਂ, ਰਜਿੰਦਰ ਕੌਰ ਭੱਠਲ, ਰਵਨੀਤ ਬਿੱਟੂ, ਕੈਬਿਨਟ ਮੰਤਰੀ ਬ੍ਰਹਮ ਮਹਿੰਦਰਾ, ਨਵਜੋਤ ਸਿੱਧੂ, ਮਨਪ੍ਰੀਤ ਬਾਦਲ, ਤ੍ਰਿਪਤ ਬਾਜਵਾ, ਸਾਧੂ ਸਿੰਘ ਧਰਮਸੋਤ, ਰਜੀਆ ਸੁਲਤਾਨਾ ਅਤੇ ਅਰੁਣਾ ਚੌਧਰੀ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਨੀਲ ਜਾਖੜ ਜਿਸ ਤਰ੍ਹਾਂ ਕਹਿਣਗੇ ਉਵੇਂ ਹੀ ਸਰਕਾਰ ਕੰਮ ਕਰੇਗੀ। ਅਹੁਦਾ ਸੰਭਾਲਣ ਤੋਂ ਬਾਅਦ ਸੁਨੀਲ ਜਾਖੜ ਨੇ ਆਖਿਆ ਕਿ ਕਾਂਗਰਸੀ ਵਰਕਰ ਕਦੇ ਵੀ ਬਦਲਾਖੋਰੀ ਵਾਲੀ ਸਿਆਸਤ ਨਹੀਂ ਕਰਨਗੇ।

RELATED ARTICLES
POPULAR POSTS