ਉਪਕਾਰ ਸਿੰਘ ਸੰਧੂ ਨੂੰ ਪਾਰਟੀ ‘ਚੋਂ ਕੀਤਾ ਬਰਖਾਸਤ
ਅੰਮ੍ਰਿਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪਾਰਟੀ ਦੀ ਕਮਾਨ ਸੰਭਾਲਦਿਆਂ ਹੀ ਬਾਗੀਆਂ ਦੀ ਛਾਂਟੀ ਕਰਨੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਨੇ ਸਭ ਤੋਂ ਪਹਿਲਾਂ ਅੰਮ੍ਰਿਤਸਰ ‘ਚ ਪਾਰਟੀ ਦੇ ਆਗੂ ਉਪਕਾਰ ਸਿੰਘ ਸੰਧੂ ਨੂੰ ਪਾਰਟੀ ਵਿੱਚੋਂ ਬਰਖਾਸਤ ਕਰ ਦਿੱਤਾ। ਭਗਵੰਤ ਮਾਨ ਨੇ ਦੱਸਿਆ ਕਿ ਪਾਰਟੀ ਵਿਰੋਧੀ ਗਤੀਵਿਧਿਆਂ ਕਾਰਨ ਉਪਕਾਰ ਸਿੰਘ ਸੰਧੂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਮਾਨ ਨੇ ਕਿਹਾ ਕਿ ਵਲੰਟੀਅਰ ਆਮ ਆਦਮੀ ਪਾਰਟੀ ਦੀ ਤਾਕਤ ਹਨ ਪਰ ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਚੇਤੇ ਰਹੇ ਕਿ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹਿ ਚੁੱਕੇ ਉਪਕਾਰ ਸੰਧੂ ਨੇ ਭਗਵੰਤ ਮਾਨ ਨੂੰ ਸ਼ਰਾਬੀ ਕਿਹਾ ਸੀ। ਉਨ੍ਹਾਂ ਕਿਹਾ ਸੀ ਕਿ ਭਗਵੰਤ ਮਾਨ ਸਵੇਰ ਤੋਂ ਹੀ ਸ਼ਰਾਬ ਪੀਣੀ ਸ਼ੁਰੂ ਕਰ ਦਿੰਦੇ ਹਨ।ਬਰਖਾਸਤਗੀ ਤੋਂ ਬਾਅਦ ਉਪਕਾਰ ਸੰਧੂ ਨੇ ਖੁਦ ਨੂੰ ਅਕਾਲੀ ਕਹਿਣਾ ਸ਼ੁਰੂ ਕਰ ਦਿੱਤਾ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …