ਵਾਸ਼ਿੰਗਟਨ/ਬਿਊਰੋ ਨਿਊਜ਼
ਨਾਮੀ ਅਮਰੀਕੀ ਕਾਨੂੰਨਸਾਜ਼ਾਂ ਤੇ ਸਿੱਖ-ਅਮਰੀਕੀਆਂ ਨੇ ਬਾਸਕਟਬਾਲ ਦੀ ਪ੍ਰਸ਼ਾਸਕੀ ਸੰਸਥਾ ਫੀਬਾ ਵੱਲੋਂ ਪੱਗ (ਪਟਕਾ) ਤੇ ਹਿਜਾਬ ਵਰਗੇ ਧਾਰਮਿਕ ਚਿੰਨ੍ਹਾਂ ਉਤੇ ਲਾਈ ਪਾਬੰਦੀ ਨੂੰ ਹਟਾ ਲਏ ਜਾਣ ਦੀ ਸ਼ਲਾਘਾ ਕੀਤੀ ਹੈ। ਇਸ ਨਾਲ ਸਿੱਖ ਤੇ ਹੋਰ ਧਰਮਾਂ ਜਿਵੇਂ ਇਸਲਾਮ ਤੇ ਯਹੂਦੀ ਆਦਿ ਨਾਲ ਸਬੰਧਤ ਪੇਸ਼ੇਵਰ ਖਿਡਾਰੀ ਆਪਣੇ ਧਾਰਮਿਕ ਪਹਿਰਾਵਿਆਂ ਸਣੇ ਬਾਸਕਟਬਾਲ ਦੇ ਮੁਕਾਬਲਿਆਂ ਵਿੱਚ ਹਿੱਸਾ ਲੈ ਸਕਣਗੇ। ਕੌਮਾਂਤਰੀ ਬਾਸਕਟਬਾਲ ਫੈਡਰੇਸ਼ਨ (ਫੀਬਾ) ਵੱਲੋਂ ਲੰਘੇ ਦਿਨ ਕੀਤੇ ਇਸ ਐਲਾਨ ਨੂੰ ਅਜਿਹੇ ઠਸਿੱਖ ਤੇ ਦੂਜੇ ਧਰਮਾਂ ਦੇ ਖਿਡਾਰੀਆਂ ਲਈ ਵੱਡਾ ਫ਼ੈਸਲਾ ਮੰਨਿਆ ਜਾ ਰਿਹਾ ਹੈ, ਜਿਨ੍ਹਾਂ ਨੂੰ ਪਹਿਲਾਂ ਆਪਣੇ ਧਾਰਮਿਕ-ਸੱਭਿਆਚਾਰਕ ਚਿੰਨ੍ਹ ਪਹਿਨਣ ਕਾਰਨ ਖੇਡਣ ਤੋਂ ਰੋਕ ਦਿੱਤਾ ਜਾਂਦਾ ਸੀ। ਅਮਰੀਕੀ ਕਾਂਗਰਸ ਦੇ ਮੈਂਬਰਾਂ ਜੋਅ ਕਰਾਉਲੀ ਤੇ ਐਮੀ ਬੇਰਾ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ, ”ਸਿੱਖ ਤੇ ਦੂਜੇ ਧਰਮਾਂ ਦੇ ਵਿਦਿਆਰਥੀਆਂ ਨੂੰ ਆਪਣੇ ਅਕੀਦੇ ਨਾਲ ਸਬੰਧਤ ਚਿੰਨ੍ਹਾਂ ਦੀ ਇਜਾਜ਼ਤ ਦੇਣ ਦਾ ਫੀਬਾ ਦਾ ਫ਼ੈਸਲਾ ਸਵਾਗਤਯੋਗ ਹੈ।” ਫੀਬਾ ਦੇ ਲੰਬੇ ਚਿਰ ਤੋਂ ਉਡੀਕੇ ਜਾ ਰਹੇ ਇਸ ਫ਼ੈਸਲੇ ਤੋਂ ਪਹਿਲਾਂ ਵੀ ਇਨ੍ਹਾਂ ਦੋਵਾਂ ਡੈਮੋਕ੍ਰੈਟ ਕਾਨੂੰਨਸਾਜ਼ਾਂ ਨੇ ਅਪੀਲ ਕੀਤੀ ਸੀ ਕਿ ਸਿੱਖ ਖਿਡਾਰੀਆਂ ਪ੍ਰਤੀ ਇਸ ਵਿਤਕਰੇ-ਭਰੀ ਨੀਤੀ ਨੂੰ ਖ਼ਤਮ ਕੀਤਾ ਜਾਵੇ। ਐਨਸੀਏਏ ਵਿੱਚ ਪਟਕਾ ਬੰਨ੍ਹ ਕੇ ਖੇਡਣ ਵਾਲੇ ਪਹਿਲੇ ਖਿਡਾਰੀ ਦਰਸ਼ਪ੍ਰੀਤ ਸਿੰਘ ਨੇ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ, ”ਹੁਣ ਮੇਰੇ ਅਕੀਦੇ ਤੇ ਬਾਸਕਟਬਾਲ ਖੇਡਣ ਦੀ ਮੇਰੀ ਸਮਰੱਥਾ ਵਿੱਚ ਕੋਈ ਟਕਰਾਅ ਨਹੀਂ ਰਿਹਾ।੩
ਫੀਬਾ ਦੇ ਇਸ ਫ਼ੈਸਲੇ ਤੋਂ ਮੈਂ ਰੁਮਾਂਚਿਤ ਹਾਂ।” ਇਸੇ ਤਰ੍ਹਾਂ ਸਿੱਖ ਜਥੇਬੰਦੀ ਸਿੱਖ ਕੁਲੀਸ਼ਨ ਦੇ ਸਿਮਰਨਜੀਤ ਸਿੰਘ ਨੇ ਕਿਹਾ, ”ਫੀਬਾ ਨੇ ਸਾਰੀ ਦੁਨੀਆ ਨੂੰ ਸਾਫ਼ ਸੁਨੇਹਾ ਦਿੱਤਾ ਹੈ ਕਿ ਖੇਡਾਂ ਵਿੱਚ ਅਨੇਕਤਾ ਤੇ ਸਹਿਣਸ਼ੀਲਤਾ ਦੀ ਅਹਿਮੀਅਤ ਹੈ।” ਸਿੱਖ ਅਮੈਰਿਕਨ ਲੀਗਲ ਡਿਫੈਂਸ ਐਂਡ ਐਜੂਕੇਸ਼ਨ ਫੰਡ ਨੇ ਵੀ ਇਸ ਦਾ ਸਵਾਗਤ ਕੀਤਾ ਹੈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …