ਵਾਸ਼ਿੰਗਟਨ : ਅਮਰੀਕਾ ਦੇ ਮਿਸ਼ੀਗਨ ਸੂਬੇ ਵਿਚ 32 ਸਾਲਾ ਭਾਰਤੀ ਮੂਲ ਦੇ ਡਾਕਟਰ ਦੀ ਭੇਦਭਰੀ ਹਾਲਤ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਸ਼ੀਗਨ ਦੇ ਹੈਨਰੀ ਫੋਰਡ ਹਸਪਤਾਲ ਦੇ ਯੂਰੋਲਾਜੀ ਵਿਭਾਗ ਵਿਚ ਕੰਮ ਕਰਦੇ ਡਾ. ਰਾਮੇਸ਼ ਕੁਮਾਰ ਦੀ ਲਾਸ਼ ਇਥੋਂ 90 ਮੀਲ ਦੂਰ ਡਿਟਰੋਇਟ ਵਿਚ ਕਾਰ ਦੀ ਪਿਛਲੀ ਸੀਟ ‘ਤੇ ਮਿਲੀ। ਪੁਲਿਸ ਇਸ ਸਬੰਧੀ ਜਾਂਚ ਕਰ ਰਹੀ ਹੈ। ਇਸ ਸਬੰਧੀ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੇ ਕਿਸੇ ‘ਤੇ ਵੀ ਸ਼ੱਕ ਹੋਣ ਤੋਂ ਇਨਕਾਰ ਕੀਤਾ ਹੈ ਜਦਕਿ ਉਨ੍ਹਾਂ ਇਸ ਘਟਨਾ ਵਿਚ ਨਸਲੀ ਹਮਲੇ ਦੀ ਸੰਭਾਵਨਾ ਤੋਂ ਵੀ ਇਨਕਾਰ ਕੀਤਾ ਹੈ। ਮ੍ਰਿਤਕ ਦੇ ਪਿਤਾ ਨਰਿੰਦਰ ਕੁਮਾਰ ਨੇ ਦੱਸਿਆ ਕਿ ਸਾਨੂੰ ਹੱਤਿਆ ਦੇ ਕਾਰਨ ਬਾਰੇ ਕੋਈ ਜਾਣਕਾਰੀ ਨਹੀਂ ਹੈ। ਪੁਲਿਸ ਇਸ ਮਾਮਲੇ ‘ਚ ਜਾਂਚ ਕਰ ਰਹੀ ਹੈ। ਹੱਤਿਆ ਤੋਂ ਬਾਅਦ ਸਦਮੇ ਵਿਚ ਆਏ ਨਰਿੰਦਰ ਕੁਮਾਰ ਨੇ ਕਿਹਾ ਕਿ ਸਾਨੂੰ ਕਿਸੇ ‘ਤੇ ਵੀ ਸ਼ੱਕ ਨਹੀਂ ਹੈ ਤੇ ਨਾ ਹੀ ਅਸੀਂ ਸੋਚਦੇ ਹਾਂ ਕਿ ਇਹ ਨਸਲੀ ਭੇਦਭਾਵ ਦੀ ਘਟਨਾ ਹੈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …