Breaking News
Home / ਪੰਜਾਬ / ਕੈਪਟਨ ਅਮਰਿੰਦਰ ਨੇ ਖਾਲਸਾ ਕਾਲਜ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਨੇ ਖਾਲਸਾ ਕਾਲਜ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਵਿਦਿਆਰਥੀਆਂ ਨੂੰ ਦਿੱਤਾ ਇਨਸਾਫ਼ ਦਿਵਾਉਣ ਦਾ ਭਰੋਸਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਲਸਾ ਕਾਲਜ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਬੀਐੱਸਸੀ ਐਗਰੀਕਲਚਰ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਨੇ ਕਾਲਜ ਵਿਚ ਹਾਜ਼ਰੀਆਂ ਘੱਟ ਹੋਣ ਕਾਰਨ ਪ੍ਰੀਖਿਆ ਦੇਣ ਤੋਂ ਰੋਕੇ ਜਾਣ ‘ਤੇ ਖੁਦਕੁਸ਼ੀ ਕਰ ਲਈ ਸੀ। ਇਸੇ ਮਾਮਲੇ ਵਿੱਚ ਵਿਦਿਆਰਥੀਆਂ ਵੱਲੋਂ ਕਾਲਜ ਪ੍ਰਬੰਧਕਾਂ ਖ਼ਿਲਾਫ਼ ਰੋਸ ਮੁਜ਼ਾਹਰੇ ਵੀ ਕੀਤੇ ਗਏ ਸਨ। ਹੁਣ ਇਸੇ ਮਾਮਲੇ ਵਿੱਚ ਵਿਦਿਆਰਥੀਆਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਹੈ। ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿਵਾਇਆ ਤੇ ਉੱਚ ਸਿੱਖਿਆ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਦਾ ਨਿਬੇੜਾ ਕਰਨ ਅਤੇ ਵਿਦਿਆਰਥੀ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ ਕਾਲਜ ਪ੍ਰਬੰਧਕਾਂ ਦੀ ਭੂਮਿਕਾ ਦਾ ਪਤਾ ਲਾਉਣ ਬਾਰੇ ਜਾਂਚ ਕਰਨ ਲਈ ਆਖਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਪ੍ਰੀਤ ਸਿੰਘ ਦੇ ਪਿਤਾ ਯਾਦਵਿੰਦਰ ਸਿੰਘ ਨੂੰ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਅਤੇ ਖੁਦਕੁਸ਼ੀ ਲਈ ਉਕਸਾਉਣ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।
ਵਿਦੇਸ਼ਾਂ ਵਿੱਚ ਸਿੱਖਾਂ ਦੀ ਸੁਰੱਖਿਆ ਲਈ ਵਿਦੇਸ਼ ਮੰਤਰੀ ਨੂੰ ਅਪੀਲઠ
ਚੰਡੀਗੜ੍ਹ: ਵਿਦੇਸ਼ਾਂ ਵਿੱਚ ਸਿੱਖਾਂ ਸਣੇ ਹੋਰ ਭਾਰਤੀਆਂ ਉਤੇ ਹਾਲੀਆ ਸਮੇਂ ਵਿੱਚ ਹਮਲੇ ਵਧਣ ਉਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ। ਅਮਰੀਕਾ ਵਿੱਚ ਇਕ ਹੋਰ ਸਿੱਖ ਦੇ ਸ਼ੱਕੀ ਨਸਲੀ ਹਮਲੇ ਵਿੱਚ ਮਾਰੇ ਜਾਣ ਉਤੇ ਚਿੰਤਾ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਧਿਆਨ ਇਸ ਵੱਲ ਦਿਵਾਇਆ। ਵਿਦੇਸ਼ ਮੰਤਰੀ ਨੇ ਭਰੋਸਾ ਦਿੱਤਾ ਕਿ ਵਿਦੇਸ਼ਾਂ ਵਿੱਚ ਹਰੇਕ ਭਾਰਤੀ ਦੀ ਸੁਰੱਖਿਆ ਤੇ ਮਦਦ ਲਈ ਕੇਂਦਰ ਸਰਕਾਰ ਵਚਨਬੱਧ ਹੈ। ਮੁੱਖ ਮੰਤਰੀ ਦੇ ਟਵੀਟ ਦੇ ਜਵਾਬ ਵਿੱਚ ਵਿਦੇਸ਼ ਮੰਤਰੀ ਨੇ ਕਿਹਾ ਕਿ ਉਨ੍ਹਾਂ ਵਾਸ਼ਿੰਗਟਨ ਵਿੱਚ ਭਾਰਤੀ ਸਫ਼ੀਰ ਨਵਤੇਜ ਸਰਨਾ ਨਾਲ ਇਸ ਮੁੱਦੇ ਉਤੇ ਗੱਲਬਾਤ ਕੀਤੀ ਹੈ।
ਸ਼ਹੀਦ ਪਰਮਜੀਤ ਸਿੰਘ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੇ ਕੈਪਟਨ ਅਮਰਿੰਦਰ
ਸ਼ਹੀਦ ਪਰਮਜੀਤ ਦਾ ਪੁੱਤਰ ਬਣੇਗਾ ਏਐਸਆਈ ਤੇ ਧੀ ਨਾਇਬ ਤਹਿਸੀਲਦਾਰ
ਤਰਨਤਾਰਨ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੰਮੂ ਕਸ਼ਮੀਰ ਵਿੱਚ ਸ਼ਹੀਦ ਹੋਏ ਸੂਬੇਦਾਰ ਮੇਜਰ ਪਰਮਜੀਤ ਸਿੰਘ ਦੇ ਘਰ ਪਿੰਡ ਵੇਈਂ ਪੂਈਂ ਪੁੱਜੇ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਹਰ ਸੰਭਵ ਮਦਦ ਦੇਣ ਦਾ ਯਕੀਨ ਦਿੱਤਾ। ਉਨ੍ਹਾਂ ਪਰਿਵਾਰ ਨੂੰ ਪਹਿਲਾਂ ਐਲਾਨੀ ਸਹਾਇਤਾ ਵਿੱਚੋਂ ਪੰਜ ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਦੀ ਵੱਡੀ ਪੁੱਤਰੀ ਸਿਮਰਨਦੀਪ ਕੌਰ ਨੂੰ ਨਾਇਬ ਤਹਿਸੀਲਦਾਰ ਦੀ ઠਨੌਕਰੀ ਦੇਣ ਅਤੇ ਲੜਕੇ ਸਾਹਿਲਦੀਪ ਸਿੰਘ ਲਈ ਪੁਲਿਸ ਵਿੱਚ ਏਐਸਆਈ ਦੀ ਨੌਕਰੀ ਰਾਖਵੀਂ?ਰੱਖਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇਸ਼ ਵਾਸਤੇ ਜਾਨ ਵਾਰਨ ਵਾਲੀ ਹਰੇਕ ਫੋਰਸ ਦੇ ਹਰੇਕ ਪੰਜਾਬੀ ਨੂੰ ਮੁਆਵਜ਼ਾ ਦੇਣ ਲਈ ਵਿਆਪਕ ਨੀਤੀ ਛੇਤੀ ਕੈਬਨਿਟ ਸਾਹਮਣੇ ਪੇਸ਼ ਕਰੇਗੀ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …