Breaking News
Home / ਪੰਜਾਬ / ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਦੀ ਅਗਵਾਈ ‘ਚ ਬਣਾਈਆਂ ਤਿੰਨ ਮੈਂਬਰੀ ਕਮੇਟੀਆਂ

ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਦੀ ਅਗਵਾਈ ‘ਚ ਬਣਾਈਆਂ ਤਿੰਨ ਮੈਂਬਰੀ ਕਮੇਟੀਆਂ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕਰਨ ਵਾਸਤੇ ਵੱਖ-ਵੱਖ ਜ਼ੋਨ ਬਣਾ ਕੇ ਇੱਕ-ਇੱਕ ਸੀਨੀਅਰ ਆਗੂ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ। ਪਾਰਟੀ ਦੇ ਸਕੱਤਰ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਵਾਲੀ ਟੀਮ ਵਿੱਚ ਪਾਰਟੀ ਦੇ ਸੀਨੀਅਰ ਆਗੂ ਸਰੂਪ ਚੰਦ ਸਿੰਗਲਾ ਅਤੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਟੀਮ ਨੂੰ ਜ਼ਿਲ੍ਹਾ ਲੁਧਿਆਣਾ ਦਿਹਾਤੀ, ਸ਼ਹਿਰੀ ਅਤੇ ਕਪੂਰਥਲਾ ਦੀ ਡਿਊਟੀ ਦਿੱਤੀ ਗਈ ਹੈ। ਜਥੇਦਾਰ ਅਜੀਤ ਸਿੰਘ ਕੋਹਾੜ ਦੀ ਅਗਵਾਈ ਵਿੱਚ ਬਣਾਈ ਗਈ ਟੀਮ ਵਿੱਚ ਪਵਨ ਕੁਮਾਰ ਟੀਨੂੰ ਅਤੇ ਰਣਜੀਤ ਸਿੰਘ ਕਾਹਲੋਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਇਸ ਟੀਮ ਨੂੰ ਜ਼ਿਲ੍ਹਾ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ઠਦੀ ਡਿਊਟੀ ਦਿੱਤੀ ਗਈ ਹੈ।ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਵਾਲੀ ਟੀਮ ਵਿੱਚ ਜਥੇਦਾਰ ਸੰਤਾ ਸਿੰਘ ਉਮੈਦਪੁਰ ਅਤੇ ਪਰਮਜੀਤ ਸਿੰਘ ਸਿੱਧਵਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਟੀਮ ਜਲੰਧਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਪੁਨਰਗਠਨ ਵਾਸਤੇ ਆਪਣੀ ਰਿਪੋਰਟ ਕਰੇਗੀ। ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਵਾਲੀ ਟੀਮ ਵਿੱਚ ਬਲਬੀਰ ਸਿੰਘ ਘੁੰਨਸ ਅਤੇ ਇਕਬਾਲ ਸਿੰਘ ਝੂੰਦਾ ਸ਼ਾਮਲ ਹੋਣਗੇ ਤੇ ਇਸ ਟੀਮ ਨੂੰ ਰੋਪੜ, ਮੁਹਾਲੀ, ਫ਼ਤਹਿਗੜ੍ਹ ਸਾਹਿਬ ਅਤੇ ਮੋਗਾ ਦੀ ਡਿਊਟੀ ਸੌਂਪੀ ਗਈ ਹੈ। ਗੁਲਜ਼ਾਰ ਸਿੰਘ ਰਣੀਕੇ ਨਾਲ ਮਨਤਾਰ ਸਿੰਘ ਬਰਾੜ ਅਤੇ ਪਰਕਾਸ਼ ਚੰਦ ਗਰਗ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਬਠਿੰਡਾ ਅਤੇ ਮੁਕਤਸਰ ਦੀ ਡਿਊਟੀ ਦਿੱਤੀ ਗਈ ਹੈ।ਸਿਕੰਦਰ ਸਿੰਘ ਮਲੂਕਾ ਦੀ ਟੀਮ ਵਿੱਚ ਤੀਰਥ ਸਿੰਘ ਮਾਹਲਾ ਅਤੇ ਜੀਵਨ ਧਵਨ ਨੂੰ ਸ਼ਾਮਲ ਕੀਤਾ ਗਿਆ ਹੈ ਤੇ ਇਸ ਟੀਮ ਨੂੰ ਸੰਗਰੂਰ ਅਤੇ ਬਰਨਾਲਾ ਦੀ ਡਿਊਟੀ ਦਿੱਤੀ ਗਈ ਹੈ। ਪਰਮਿੰਦਰ ਸਿੰਘ ਢੀਂਡਸਾ ਦੀ ਟੀਮ ਵਿੱਚ ਪਾਰਟੀ ਦੇ ਸੀਨੀਅਰ ਆਗੂ ਗੋਬਿੰਦ ਸਿੰਘ ਲੌਂਗੋਵਾਲ ਤੇ ਐੱਨ.ਕੇ. ਸ਼ਰਮਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਟੀਮ ਨੂੰ ਜ਼ਿਲ੍ਹਾ ਪਟਿਆਲਾ ਅਤੇ ਮਾਨਸਾ ਦੀ ਡਿਊਟੀ ਦਿੱਤੀ ਗਈ ਹੈ। ਵਿਰਸਾ ਸਿੰਘ ਵਲਟੋਹਾ ਦੀ ਟੀਮ ਵਿੱਚ ਵੀਰ ਸਿੰਘ ਲੋਪੋਕੇ ਅਤੇ ਹਰਮੀਤ ਸਿੰਘ ਸੰਧੂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਇਸ ਟੀਮ ਨੂੰ ਫ਼ਿਰੋਜ਼ਪੁਰ, ਫ਼ਰੀਦਕੋਟ ਅਤੇ ਫ਼ਾਜ਼ਿਲਕਾ ਦੀ ਡਿਊਟੀ ਦਿੱਤੀ ਗਈ ਹੈ।

Check Also

ਚੋਣਾਂ ਨੇੜੇ ਆਉਂਦੀਆਂ ਦੇਖ ਸਿਆਸੀ ਆਗੂਆਂ ਨੇ ਡੇਰਿਆਂ ਦੇ ਚੱਕਰ ਲਗਾਉਣੇ ਕੀਤੇ ਸ਼ੁਰੂ

ਪ੍ਰਤਾਪ ਬਾਜਵਾ, ਪ੍ਰਨੀਤ ਕੌਰ ਤੇ ਕੁਲਦੀਪ ਧਾਲੀਵਾਲ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ …