ਸੈਂਕੜੇ ਫਾਈਲਾਂ ਸੜ ਕੇ ਸੁਆਹ, ਜਾਂਚ ਕਮੇਟੀ ਬਣਾਈ ਜਾਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰਬੰਧਕੀ ਬਲਾਕ ਵਿੱਚ ਭਿਆਨਕ ਅੱਗ ਨਾਲ ਪੰਜ ਬਰਾਂਚਾਂ ਦਾ ਸਾਰਾ ਰਿਕਾਰਡ ਸੁਆਹ ਹੋ ਗਿਆ । ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਨੂੰ ਤਿੰਨ ਘੰਟੇ ਲਈ ਲਗਾਤਾਰ ਜੱਦੋ ਜਹਿਦ ਕਰਨੀ ਪਈ। ਅੱਗ ਲੱਗਣ ‘ਤੇ ਯੂਨੀਵਰਿਸਟੀ ਦਾ ਅਲਾਰਮ ਸਿਸਟਮ ਵੀ ਨਹੀਂ ਬੋਲਿਆ ਅਤੇ ਕੈਂਪਸ ਦੇ ਸੁਰੱਖਿਆ ਅਮਲੇ ਵਲੋਂ ਅਧਿਕਾਰੀਆਂ ਨੂੰ ਸੂਚਨਾ ਦਿੱਤੀ ਗਈ। ਚੰਡੀਗੜ੍ਹ ਦੇ ਸੈਕਟਰ ਸਤਾਰਾਂ ਤੋਂ ਬਾਅਦ ਅੱਗ ਲੱਗਣ ਦੀ ਇਹ ਸਭ ਤੋਂ ਦੂਜੀ ਵੱਡੀ ਘਟਨਾ ਹੈ। ਯੂਨੀਵਰਸਿਟੀ ਪ੍ਰਸ਼ਾਸਨ ਇਸ ਨੂੰ ਸ਼ਾਰਟ ਸਰਕਟ ਮੰਨ ਰਿਹਾ ਹੈ, ਜਦੋਂ ਕਿ ਬਿਜਲੀ ਵਿਭਾਗ ਨੇ ઠਵਾਇਰਿੰਗ ਨਵੀਂ ਹੋਣ ਕਰਕੇ ਇਸ ਨੂੰ ਰੱਦ ਕਰ ਦਿੱਤਾ ਹੈ। ਵਾਈਸ ਚਾਂਸਲਰ ਪ੍ਰੋਫੈਸਰ ਅਰੁਣ ਕੁਮਾਰ ਗਰੋਵਰ ਨੇ ਘਟਨਾ ਦੀ ਜਾਂਚ ਲਈ ਜਾਂਚ ਕਮੇਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …