ਕੈਦੀ ਨੇ ਡੀਐਸਪੀ ਰੈਂਕ ਦੇ ਅਧਿਕਾਰੀ ਦੇ ਮਾਰਿਆ ਥੱਪੜ
ਗੁਰਦਾਸਪੁਰ/ਬਿਊਰੋ ਨਿਊਜ਼
ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ ਇੱਕ ਕੈਦੀ ਨੇ ਡੀਐਸਪੀ ਰੈਂਕ ਦੇ ਅਧਿਕਾਰੀ ਦੇ ਥੱਪੜ ਮਾਰ ਦਿੱਤਾ। ਇਸ ਘਟਨਾ ਤੋਂ ਬਾਅਦ ਗੁਰਦਾਸਪੁਰ ਦੀ ਜੇਲ੍ਹ ਦੀ ਸੁਰੱਖਿਆ ‘ਤੇ ਫਿਰ ਸਵਾਲ ਉੱਠ ਗਏ ਹਨ। ਨਸ਼ੇ ਦੇ ਕੇਸ ਵਿਚ 15 ਸਾਲ ਦੀ ਸਜ਼ਾ ਕੱਟ ਰਹੇ ਭੁਪਿੰਦਰ ਸਿੰਘ ਨਾਮਕ ਕੈਦੀ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਤੇ ਉਸ ਦੀ ਬੈਰਕ ਵਿੱਚ ਬੰਦ ਤਿੰਨ ਹੋਰ ਕੈਦੀਆਂ ਦੀ ਬਹਿਸ ਹੁੰਦੀ ਹੈ। ਘਟਨਾ ਦੀ ਜਾਂਚ ਲਈ ਡੀਐਸਪੀ ਰੈਂਕ ਦੇ ਅਧਿਕਾਰੀ ਅਮਰੀਕ ਸਿੰਘ ਨੇ ਇਨ੍ਹਾਂ ਕੈਦੀਆਂ ਨੂੰ ਆਪਣੇ ਕਮਰੇ ਵਿੱਚ ਬੁਲਾਇਆ। ਜਿੱਥੇ ਇਨ੍ਹਾਂ ਵਿਚੋਂ ਭੁਪਿੰਦਰ ਸਿੰਘ ਨੇ ਅਚਾਨਕ ਡੀਐਸਪੀ ਰੈਂਕ ਦੇ ਅਧਿਕਾਰੀ ਦੇ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਇਨ੍ਹਾਂ ਕੈਦੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਚੇਤੇ ਰਹੇ ਕਿ ਕੁਝ ਦਿਨ ਪਹਿਲਾਂ ਇਸ ਜੇਲ੍ਹ ਵਿੱਚ ਕੈਦੀਆਂ ਨੇ ਹੰਗਾਮਾ ਕਰਕੇ ਜੇਲ੍ਹ ਤੋੜ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਸੀ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …