ਕਿਹਾ, ਹਿੰਮਤ ਹੈ ਤਾਂ ਬਾਦਲ ਪਰਿਵਾਰ ਮੇਰੇ ਨਾਲ ਬਹਿਸ ਕਰੇ
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ‘ਚ ਅਕਾਲੀ ਦਲ ‘ਤੇ ਖੂਬ ਨਿਸ਼ਾਨਾ ਸਾਧਿਆ। ਸਿੱਧੂ ਨੇ ਕਿਹਾ ਕਿ ਜੋ ਪੈਸਾ ਕਿਸੇ ਵੀ ਵਿਭਾਗ ਨੂੰ ਆਇਆ ਉਹ ਅਕਾਲੀ ਦਲ ਨੇ ਆਪਣੇ ਹੀ ਵਿਭਾਗ ਵਿਚ ਤਬਦੀਲ ਕਰ ਦਿੱਤਾ। ਉਨ੍ਹਾਂ ਅੰਕੜੇ ਪੇਸ਼ ਕਰਦਿਆਂ ਕਿਹਾ ਕਿ ਵੱਡੇ ਪੱਧਰ ‘ਤੇ ਕੇਂਦਰੀ ਸਕੀਮਾਂ ਦਾ ਪੈਸਾ ਹੋਰ ਕੰਮਾਂ ਵਿਚ ਤਬਦੀਲ ਕੀਤਾ। ਉਨ੍ਹਾਂ ਬਾਦਲ ਪਰਿਵਾਰ ਨੂੰ ਖੁੱਲ੍ਹਾ ਚੈਲੰਜ ਦਿੰਦਿਆਂ ਕਿਹਾ ਕਿ ਜੇ ਹਿੰਮਤ ਹੈ ਤਾਂ ਮੇਰੇ ਨਾਲ ਬਹਿਸ ਕਰਨ।ઠ ਸਿੱਧੂ ਨੇ ਕਿਹਾ ਕਿ ਬਾਦਲ ਪਿਓ-ਪੁੱਤ ਨੇ ਪੰਜਾਬ ਦਾ ਵਿਕਾਸ ਨਹੀਂ, ਵਿਨਾਸ਼ ਕੀਤਾ ਹੈ।
ਰਿਕਾਰਡ ਬਾਰੇ ਜਾਣਕਾਰੀ ਦਿੰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਲੁਧਿਆਣਾ ਲਈ ਸਮਾਰਟ ਸਿਟੀ ਲਈ 200 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਅਤੇ ਪੰਜਾਬ ਸਰਕਾਰ ਵਲੋਂ ਵੀ 200 ਕਰੋੜ ਰੁਪਏ ਦੇਣੇ ਸਨ ਪਰ ਅਕਾਲੀ ਸਰਕਾਰ ਨੇ 62 ਕਰੋੜ ਰੁਪਏ ਹੀ ਖਰਚ ਕੀਤੇ ਬਾਕੀ ਪੈਸਿਆਂ ਦਾ ਕੋਈ ਹਿਸਾਬ ਨਹੀਂ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ
ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …