ਮੋਦੀ ਸਰਕਾਰ ਉਨ੍ਹਾਂ ਦੀ ਆਵਾਜ਼ ਦਬਾ ਰਹੀ ਹੈ : ਚਿਦੰਬਰਮ
ਨਵੀਂ ਦਿੱਲੀ/ਬਿਊਰੋ ਨਿਊਜ਼
ਸੀ.ਬੀ.ਆਈ. ਨੇ ਕਾਂਗਰਸ ਦੇ ਸੀਨੀਅਰ ਆਗੂ ਪੀ. ਚਿਦੰਬਰਮ ਤੇ ਉਨ੍ਹਾਂ ਦੇ ਬੇਟੇ ਕਾਰਥੀ ਦੇ 17 ਟਿਕਾਣਿਆਂ ‘ਤੇ ਛਾਪਾ ਮਾਰਿਆ ਹੈ। ਜਿਨ੍ਹਾਂ ਵਿਚੋਂ ਮੁੰਬਈ, ਦਿੱਲੀ, ਗੁੜਗਾਓਂ, ਚੇਨਈ ਸਥਿਤ ਟਿਕਾਣਿਆਂ ‘ਤੇ ਸੀ.ਬੀ.ਆਈ ਦੀ ਕਾਰਵਾਈ ਚੱਲ ਰਹੀ ਹੈ। ਸੀ.ਬੀ.ਆਈ. ਦੀ ਛਾਪੇਮਾਰੀ ਸਬੰਧੀ ਪੀ.ਚਿਦੰਬਰਮ ਨੇ ਕਿਹਾ ਹੈ ਕਿ ਇਸ ਰਾਹੀਂ ਮੋਦੀ ਸਰਕਾਰ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਇਸ ਦੇ ਬਾਵਜੂਦ ਉਹ ਇਹ ਕਹਿਣਾ ਚਾਹੁੰਦੇ ਹਨ ਕਿ ਉਹ ਸਰਕਾਰ ਖਿਲਾਫ ਲਿਖਦੇ ਤੇ ਬੋਲਦੇ ਰਹਿਣਗੇ। ਜਾਣਕਾਰੀ ਮੁਤਾਬਿਕ ਸੀ.ਬੀ.ਆਈ. ਉਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਕਾਰਥੀ ਚਿਦੰਬਰਮ ਦੀ ਕੰਪਨੀ ਨੂੰ ਆਈ.ਐਨ.ਐਕਸ. ਮੀਡੀਆ ਸਮੂਹ ਤੋਂ 10 ਲੱਖ ਰੁਪਏ ਮਿਲੇ ਸਨ। ਉਸ ਦੇ ਬਦਲੇ ਵਿਚ ਕਾਰਥੀ ਦੀ ਕੰਪਨੀ ਨੇ ਆਈ.ਐਨ.ਐਕਸ. ਮੀਡੀਆ ਨੂੰ ਚਾਰ ਕਰੋੜ ਰੁਪਏ ਪਾਉਣ ਲਈ ਫਾਰੇਨ ਐਕਸਚੇਂਜ ਪ੍ਰਮੋਸ਼ਨ ਬੋਰਡ ਕਲੀਅਰੰਸ ਦਿਵਾਉਣ ਵਿਚ ਮਦਦ ਕੀਤੀ ਸੀ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …