Breaking News
Home / ਪੰਜਾਬ / 12ਵੀਂ ਜਮਾਤ ਦੇ ਮਾੜੇ ਨਤੀਜਿਆਂ ਵਾਲੇ ਸਕੂਲਾਂ ਦੇ ਪ੍ਰਿੰਸੀਪਲਾਂ ਦੀਆਂ ਹੋਣਗੀਆਂ ਬਦਲੀਆਂ

12ਵੀਂ ਜਮਾਤ ਦੇ ਮਾੜੇ ਨਤੀਜਿਆਂ ਵਾਲੇ ਸਕੂਲਾਂ ਦੇ ਪ੍ਰਿੰਸੀਪਲਾਂ ਦੀਆਂ ਹੋਣਗੀਆਂ ਬਦਲੀਆਂ

ਚੰਗੇ ਨਤੀਜੇ ਵਾਲੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕ ਹੋਣਗੇ ਸਨਮਾਨਿਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ 12ਵੀਂ ਜਮਾਤ ਦੇ ਨਤੀਜਿਆਂ ਵਿਚ ਬੱਚੇ ਵੱਡੀ ਪੱਧਰ ‘ਤੇ ਫੇਲ੍ਹ ਹੋਏ ਹਨ। ਇਸ ਨੂੰ ਦੇਖਦਿਆਂ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਫੈਸਲਾ ਲਿਆ ਹੈ ਕਿ ਮਾੜੇ ਨਤੀਜਿਆਂ ਵਾਲੇ ਸਕੂਲਾਂ ਦੇ ਅਧਿਆਪਕਾਂ ‘ਤੇ ਕਾਰਵਾਈ ਹੋਵੇਗੀ। ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦੇ 62 ਸਕੂਲ ਅਜਿਹੇ ਹਨ ਜਿਨ੍ਹਾਂ ਵਿਚ ਵਿਦਿਆਰਥੀਆਂ ਦੇ ਨੰਬਰ 20 ਫੀਸਦੀ ਤੋਂ ਘੱਟ ਆਏ ਹਨ। ਉਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਦੀਆਂ ਸਜ਼ਾ ਵਜੋਂ ਬਦਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅੱਗੇ ਤੋਂ ਅਜਿਹੇ ਅਧਿਆਪਕਾਂ ਖ਼ਿਲਾਫ ਹੋਰ ਵੀ ਸਖ਼ਤ ਐਕਸ਼ਨ ਲਏ ਜਾਣਗੇ। ਮਾੜੇ ਨਤੀਜਿਆਂ ਵਾਲੇ ਜ਼ਿਆਦਾਤਰ ਸਕੂਲ ਮੋਗਾ, ਜਲੰਧਰ ਤੇ ਨਵਾਂਸ਼ਹਿਰ ਜ਼ਿਲ੍ਹੇ ਦੇ ਹਨ। ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਦਾ ਨਤੀਜਾ ਵਧੀਆ ਰਿਹਾ ਹੈ, ਉਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਚੇਤੇ ਰਹੇ ਕਿ ਚੰਗੇ ਨਤੀਜਿਆਂ ਵਿਚ ਸਭ ਤੋਂ ਅੱਗੇ ਗੁਰਦਾਸਪੁਰ ਜ਼ਿਲ਼੍ਹਾ ਹੈ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …