-4.9 C
Toronto
Monday, February 23, 2026
spot_img
Homeਪੰਜਾਬਕੈਪਟਨ ਅਮਰਿੰਦਰ ਸਿੰਘ ਵੱਲੋਂ ਨਾਟਕਕਾਰ ਅਜਮੇਰ ਔਲਖ ਦੇ ਇਲਾਜ ਲਈ ਦੋ ਲੱਖ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਾਟਕਕਾਰ ਅਜਮੇਰ ਔਲਖ ਦੇ ਇਲਾਜ ਲਈ ਦੋ ਲੱਖ ਰੁਪਏ ਵਿੱਤੀ ਸਹਾਇਤਾ ਵਜੋਂ ਦੇਣ ਦਾ ਐਲਾਨ

ਔਲਖ ਦੇ ਛੇਤੀ ਸਿਹਤਯਾਬ ਹੋਣ ਦੀ ਕੀਤੀ ਕਾਮਨਾ
ਚੰਡੀਗੜ੍ਹ/ਬਿਊਰੋ ਨਿਊਜ਼
{ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸਿੱਧ ਸਾਹਿਤਕਾਰ ਅਜਮੇਰ ਔਲਖ ਨੂੰ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦਫਤਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਜਮੇਰ ਔਲਖ ਪਿਛਲੇ ਕੁਝ ਸਾਲਾਂ ਤੋਂ ਕੈਂਸਰ ਰੋਗ ਨਾਲ ਪੀੜਤ ਹਨ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪ੍ਰਮੁੱਖ ਸਕੱਤਰ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਇਹ ਰਾਸ਼ੀ ਤੁਰੰਤ ਜਾਰੀ ਕਰਨ ਲਈ ਆਖਿਆ। ઠਇਸ ਦੌਰਾਨ ਮੁੱਖ ਮੰਤਰੀ ਨੇ ਔਲਖ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਜ਼ਿਕਰਯੋਗ ਹੈ ਕਿ ਰੰਗਮੰਚ ਦੀ ਉੱਘੀ ਹਸਤੀ ਅਜਮੇਰ ਔਲਖ ਨੇ ਆਪਣਾ ਸਮੁੱਚਾ ਜੀਵਨ ਸਮਾਜ ਦੇ ਦੱਬੇ-ਕੁਚਲੇ ਵਰਗਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਔਕੜਾਂ ਭਰੇ ਹਾਲਾਤ ਨੂੰ ਨਾਟਕਾਂ ਰਾਹੀਂ ਉਭਾਰਦਿਆਂ ਸਮਰਪਿਤ ਕਰ ਦਿੱਤਾ।

RELATED ARTICLES
POPULAR POSTS