ਮੋਗਾ/ਬਿਊਰੋ ਨਿਊਜ਼
ਬਰਨਾਲਾ ਦੇ ਵਿਧਾਇਕ ਰਹਿ ਚੁੱਕੇ ਮਲਕੀਤ ਸਿੰਘ ਕੀਤੂ ਦੇ ਕਤਲ ਦੇ ਮਾਮਲੇ ਵਿਚ ਮੋਗਾ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ 6 ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਦਕਿ ਇਸੇ ਮਾਮਲੇ ਵਿਚ ਸ਼ਾਮਲ ਹਰਪਾਲ ਸਿੰਘ ਪੁੱਤਰ ਦਿਆ ਸਿੰਘ ਨੂੰ 3 ਸਾਲ ਦੀ ਸਜ਼ਾ ਸੁਣਾਈ ਗਈ ਹੈ। ਜ਼ਿਕਰਯੋਗ ਹੈ ਕਿ 29 ਅਕਤੂਬਰ 2012 ਨੂੰ ਮੋਗਾ ਦੇ ਬਿਲਾਸਪੁਰ ਪਿੰਡ ਵਿਚ ਮਲਕੀਤ ਸਿੰਘ ਕੀਤੂ ਦੀ ਉਨ੍ਹਾਂ ਦੇ ਘਰ ਦੇ ਵਿਹੜੇ ਵਿਚ ਅੰਨ੍ਹੇਵਾਹ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।