ਕਿਹਾ, ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ ਨੂੰ ਸੂਬੇ ‘ਚ ਲਾਗੂ ਕੀਤਾ ਜਾਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਨੂੰ ਸੂਬੇ ਵਿੱਚ ਇਨ-ਬਿਨ ਲਾਗੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੀ ਸਰਕਾਰ ਦੌਰਾਨ ਕੇਂਦਰ ਸਰਕਾਰ ਦੇ ਫੰਡਾਂ ਨਾਲ ਗਰੀਬੀ ਹਟਾਉਣ ਤੇ ਮਕਾਨ ਉਸਾਰੀ ਦੇ ਸ਼ੁਰੂ ਹੋਏ ਪ੍ਰਾਜੈਕਟਾਂ ਨੂੰ ਮੁੜ ਪਟੜੀ ‘ਤੇ ਲਿਆ ਕੇ ਇਨ੍ਹਾਂ ਦਾ ਕੰਮ ਛੇਤੀ ਤੋਂ ਛੇਤੀ ਸ਼ੁਰੂ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਕੈਪਟਨ ਵੱਲੋਂ ਮਕਾਨ ਉਸਾਰੀ ਤੇ ਸ਼ਹਿਰੀ ਗਰੀਬੀ ਹਟਾਉਣ ਬਾਰੇ ਕੇਂਦਰੀ ਮੰਤਰੀ ਵੈਂਕਈਆ ਨਾਇਡੂ ਨਾਲ ਹੋਈ ਮੀਟਿੰਗ ਦੌਰਾਨ ਇਹ ਮਾਮਲਾ ਸਾਹਮਣੇ ਆਇਆ।
ਕੈਪਟਨ ਨੇ ਕੇਂਦਰੀ ਮੰਤਰੀ ਨਾਇਡੂ ਨੂੰ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਰੇਰਾ ਨੂੰ ਅਮਲ ਵਿੱਚ ਲਿਆਉਣ ਲਈ ਪ੍ਰਕ੍ਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ। ਇਸ ਦੇ ਰਾਹ ਵਿੱਚ ਕੋਈ ਅੜਿੱਕਾ ਪੈਦਾ ਨਹੀਂ ਹੋਣ ਦਿੱਤਾ ਜਾਵੇਗਾ। ਵੈਂਕਈਆ ਨਾਇਡੂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਨਹੀਂ ਗਿਆ। ਮੁੱਖ ਮੰਤਰੀ ਨੇ ਨਾਇਡੂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਸਮੁੱਚੀ ਪ੍ਰਕਿਰਿਆ ਨੂੰ ਮੁੜ ਲੀਹ ‘ਤੇ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …