ਬਰੈਂਪਟਨ/ ਬਿਊਰੋ ਨਿਊਜ਼ : ਬਰੈਂਪਟਨ ਤੋਂ ਐਮ.ਪੀ.ਪੀ. ਸੰਘਾ ਨੇ ਕੈਨੇਡਾ ਸਰਕਾਰ ਦੇ ਨਵੇਂ ਇਮੀਗਰੇਸ਼ਨ ਉਦੇਸ਼ਾਂ ਦੀ ਸ਼ਲਾਘਾ ਕੀਤੀ ਹੈ ਅਤੇ ਇਸ ਨੂੰ ਕੈਨੇਡਾ ਦੇ ਵਿਕਾਸ ਲਈ ਬਿਹਤਰੀਨ ਕਦਮ ਦੱਸਿਆ ਹੈ। ਐਮ.ਪੀ.ਪੀ. ਸੰਘਾ ਨੇ ਕਿਹਾ ਕਿ ਮੈਂ ਬੇਹੱਦ ਖੁਸ਼ਕਿਸਮਤ ਹਾਂ ਕਿ ਜਸਟਿਨ ਟਰੂਡੋ ਨੇ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਇਕ ਹੋਰ ਕਦਮ ਵਧਾਇਆ ਹੈ। ਸਤੰਬਰ 2015 ਵਿਚ ਟਰੂਡੋ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਤੋਂ ਉਹ ਲਗਾਤਾਰ ਆਪਣੇ ਵਾਅਦੇ ਪੂਰੇ ਕਰ ਰਹੇ ਹਨ। ਮੰਤਰੀ ਸੰਘਾ ਨੇ ਕਿਹਾ ਕਿ ਇਮੀਗਰੇਸ਼ਨ ਮੰਤਰੀ ਨੇ ਫ਼ੈਮਿਲੀ ਰੀਯੂਨੀਫ਼ਿਕੇਸ਼ਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਹੈ ਅਤੇ ਕੈਨੇਡਾ ਸਰਕਾਰ ਨੇ 2016 ਵਿਚ ਕੁੱਲ 2 ਲੱਖ 80 ਹਜ਼ਾਰ ਤੋਂ 3 ਲੱਖ 5 ਹਜ਼ਾਰ ਨਵੇਂ ਪਰਵਾਸੀਆਂ ਨੂੰ ਕੈਨੇਡਾ ਦੀ ਨਾਗਰਿਕਤਾ ਦੇਣ ਦਾ ਟੀਚਾ ਤੈਅ ਕੀਤਾ ਹੈ। ਕੈਨੇਡਾ ਦੁਨੀਆ ਭਰ ਤੋਂ ਪਰਵਾਸੀਆਂ ਦਾ ਸਵਾਗਤ ਕਰਨ ਲਈ ਤਿਆਰ ਹੈ ਅਤੇ ਇਸ ਨਾਲ ਕੈਨੇਡਾ ਦੀ ਆਰਥਿਕ ਤਰੱਕੀ ਦਾ ਰਸਤਾ ਵੀ ਹੋਰ ਮਜ਼ਬੂਤ ਹੋਵੇਗਾ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਇਮੀਗਰੇਸ਼ਨ ਪ੍ਰੋਸੈੱਸ ਵਿਚ ਲੱਗਣ ਵਾਲੇ ਸਮੇਂ ਨੂੰ ਲੈ ਕੇ ਵੀ ਪ੍ਰਕਿਰਿਆਵਾਂ ਵਿਚ ਬਦਲਾਓ ਕਰ ਰਹੀ ਹੈ ਤਾਂ ਜੋ ਵੱਖ-ਵੱਖ ਵਰਗਾਂ ਵਿਚ ਇਮੀਗਰੇਸਨ ਤੇਜ਼ੀ ਨਾਲ ਹੋ ਸਕੇ। ਅਸੀਂ ਇਸ ਪ੍ਰੋਸੈੱਸ ਨੂੰ ਰੀਵਿਊ ਕਰ ਰਹੇ ਹਾਂ ਅਤੇ ਇਸ ਦਾ ਸਮਾਂ ਯਕੀਨੀ ਤੌਰ ‘ਤੇ ਘੱਟ ਕੀਤਾ ਜਾਵੇਗਾ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …