ਸ੍ਰੀਨਗਰ : ਜੰਮੂ ਕਸ਼ਮੀਰ ਵਿਚ ਇੰਟਰਨੈਟ ‘ਤੇ ਪਾਬੰਦੀ ਹੈ। ਪਰ ਇਸ ਦੇ ਬਾਵਜੂਦ ਵਰਚੂਅਲ ਪ੍ਰਾਈਵੇਟ ਨੈਟਵਰਕ ਯਾਨੀ ਵੀਪੀਐਨ ਜ਼ਰੀਏ ਲੋਕ ਇਸਦੀ ਵਰਤੋਂ ਕਰ ਰਹੇ ਹਨ। ਸੂਬਾ ਸਰਕਾਰ ਨੇ 26 ਅਪ੍ਰੈਲ ਨੂੰ ਪੱਥਰਬਾਜ਼ੀ ਅਤੇ ਹਿੰਸਾ ਨਾਲ ਨਿਪਟਣ ਲਈ 22 ਵੈਬਸਾਈਟਾਂ ‘ਤੇ ਪਾਬੰਦੀ ਲਗਾਈ ਸੀ। ਹੁਣ ਪੁਲਿਸ ਕਹਿ ਰਹੀ ਹੈ ਕਿ ਉਸ ਨੂੰ ਵੀਪੀਐਨ ਦੀ ਵਰਤੋਂ ਦੀ ਜਾਣਕਾਰੀ ਮਿਲੀ ਹੈ ਅਤੇ ਇਸ ‘ਤੇ ਸਖਤੀ ਨਾਲ ਰੋਕ ਲਗਾਈ ਜਾਵੇਗੀ। ਜਿਨ੍ਹਾਂ ਸ਼ੋਸ਼ਲ ਸਾਈਟਾਂ ‘ਤੇ ਪਾਬੰਦੀ ਲਗਾਈ ਗਈ ਹੈ, ਉਹਨਾਂ ਵਿਚ ਫੇਸਬੁੱਕ, ਵਟਸਐਪ ਅਤੇ ਟਵਿੱਟਰ ਵੀ ਸ਼ਾਮਲ ਹਨ। ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਸਾਈਟਾਂ ਦੇ ਜ਼ਰੀਏ ਹਿੰਸਾ ਫੈਲਦੀ ਹੈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …