ਨਵੀਂ ਦਿੱਲੀ : ਉਤਰ ਬੰਗਾਲ ਦੇ ਪਰਬਤੀ ਖੇਤਰ ਵਿਚ 7 ਥਾਵਾਂ ‘ਤੇ ਨਗਰ ਨਿਗਮ ਚੋਣਾਂ ਹੋਈਆਂ, ਜਿਨ੍ਹਾਂ ਵਿਚ ਸੱਤਾਧਾਰੀ ਧਿਰ ਤ੍ਰਿਣਮੂਲ ਕਾਂਗਰਸ ਵੱਡੀ ਜਿੱਤ ਹਾਸਲ ਕਰਨ ਵਿਚ ਕਾਮਯਾਬ ਰਹੀ। ਜਦੋਂ ਕਿ ਭਾਜਪਾ ਨੇ ਵੀ ਆਪਣੀ ਚੰਗੀ ਹਾਜ਼ਰੀ ਦਰਜ ਕਰਵਾਈ। ਇਹ ਪਹਿਲਾ ਮੌਕਾ ਹੈ, ਜਦੋਂ ਪਹਾੜਾਂ ‘ਤੇ ਵਸੇ ਵੋਟਰਾਂ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਭਰਵਾਂ ਸਮਰਥਨ ਦਿੱਤਾ ਹੋਵੇ। 7 ਸ਼ਹਿਰਾਂ ਦੀਆਂ ਨਗਰ ਨਿਗਮ ਵਿਚੋਂ 4 ‘ਤੇ ਤ੍ਰਿਣਮੂਲ ਕਾਂਗਰਸ ਨੇ ਵੱਡੀ ਜਿੱਤ ਹਾਸਲ ਕੀਤੀ ਹੈ, 3 ‘ਤੇ ਭਾਜਪਾ ਨੇ ਕਬਜ਼ਾ ਜਮਾਇਆ ਹੈ ਜਦੋਂ ਕਿ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਹੋਇਆ ਹੈ।
Check Also
ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …