ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ
ਨਵੀਂ ਦਿੱਲੀ : ਤਿੰਨ ਤਲਾਕ ਸਬੰਧੀ ਸੁਪਰੀਮ ਕੋਰਟ ਵਿਚ 11 ਮਈ ਤੋਂ ਚੱਲ ਰਹੀ ਸੁਣਵਾਈ ਅੱਜ ਖ਼ਤਮ ਹੋ ਗਈ। ਸਾਰੇ ਪੱਖਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਚੀਫ ਜਸਟਿਸ ਜੇ ਐਸ ਖੇਹਰ ਦੀ ਅਗਵਾਈ ਵਾਲੇ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਸਾਰਿਆਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਿਆ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਸੰਵਿਧਾਨਕ ਬੈਂਚ ਨੇ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਕੋਲੋਂ ਪੁੱਛਿਆ ਸੀ ਕਿ ਕੀ ਔਰਤਾਂ ਤਿੰਨ ਤਲਾਕ ਨੂੰ ਨਾਂਹ ਕਹਿ ਸਕਦੀਆਂ ਹਨ। ਲੰਘੇ ਦਿਨੀਂ ਸੁਪਰੀਮ ਕੋਰਟ ਨੇ ਅਦਾਲਤ ਵਿੱਚ ਪੁੱਛਿਆ ਸੀ ਕਿ ਕੇਂਦਰ ਨੇ ਮੁਸਲਮਾਨਾਂ ਲਈ ਨਿਕਾਹ ਤੇ ਤਲਾਕ ਦਾ ਕੋਈ ਕਾਨੂੰਨ ਕਿਉਂ ਨਹੀਂ ਬਣਾਇਆ?
Check Also
ਸੁਪਰੀਮ ਕੋਰਟ ਨੇ ਨਵੇਂ ਵਕਫ ਕਾਨੂੰਨ ਤਹਿਤ ਨਿਯੁਕਤੀਆਂ ’ਤੇ ਲਗਾਈ ਰੋਕ
ਕੋਰਟ ਨੇ ਕੇਂਦਰ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਦਿੱਤੇ 7 ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ …