ਸ਼ਰਧਾਲੂਆਂ ਨੂੰ ਦੋ ਪਹੀਆਂ ਵਾਹਨ ‘ਤੇ ਆਉਣ ਤੋਂ ਗੁਰੇਜ਼ ਕਰਨ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਇਸ ਵਾਰ ਵੀ 25 ਮਈ ਤੋਂ ਸ਼ੁਰੂ ਹੋਵੇਗੀ।ਇਸ ਸਬੰਧੀ ਗੁਰਦੁਆਰਾ ਰਿਸ਼ੀਕੇਸ਼ ਦੇ ਮੈਨੇਜਰ ਦਰਸ਼ਨ ਸਿੰਘ ਨੇ ਦੱਸਿਆ ਕਿ 25 ਮਈ ਨੂੰ ਯਾਤਰੂ ਗੋਬਿੰਦਧਾਮ ਤੋਂ ਗੁਰਦੁਆਰਾ ਹੇਮਕੁੰਟ ਸਾਹਿਬ ਪੁੱਜਣਗੇ, ਜਿੱਥੇ ਅਰੰਭਤਾ ਦੀ ਅਰਦਾਸ ਹੋਵੇਗੀ। ਉਨ੍ਹਾਂ ਸ਼ਰਧਾਲੂਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਦੋ ਪਹੀਆ ਵਾਹਨ ‘ਤੇ ਆਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਰਿਸ਼ੀਕੇਸ਼ ਵਿੱਚ ਵੀ ਯਾਤਰੂਆਂ ਨੂੰ ਮੌਸਮ ਅਤੇ ਯਾਤਰਾ ਦੇ ਅਗਲੇ ਪੜਾਅ ਬਾਰੇ ਲੋੜੀਂਦੀ ਜਾਣਕਾਰੀ ਮੁਹੱਈਆ ਕੀਤੀ ਜਾਵੇਗੀ। ਮੈਨੇਜਰ ਨੇ ਦੱਸਿਆ ਕਿ ਯਾਤਰੂਆਂ ਦੀ ਰਿਸ਼ੀਕੇਸ਼ ਵਿੱਚ ਰਜਿਸਟਰੇਸ਼ਨ ਹੋਵੇਗੀ ਅਤੇ ਉਨ੍ਹਾਂ ਨੂੰ ਇਸ ਸਬੰਧੀ ਇਕ ਕਾਰਡ ਵੀ ਮਿਲੇਗਾ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …