Breaking News
Home / ਪੰਜਾਬ / ‘ਆਪ’ ਪੰਜਾਬ ਵਿਚ ਕੀਤੀਆਂ ਗਲਤੀਆਂ ਸੁਧਾਰਨ ਲੱਗੀ

‘ਆਪ’ ਪੰਜਾਬ ਵਿਚ ਕੀਤੀਆਂ ਗਲਤੀਆਂ ਸੁਧਾਰਨ ਲੱਗੀ

ਪਾਰਟੀ ਛੱਡ ਕੇ ਗਏ ਆਗੂਆਂ ਨੂੰ ਵਾਪਸ ਲਿਆਉਣ ਦੀ ਤਿਆਰੀ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਵਿੱਚ ਕੀਤੀਆਂ ਗਲਤੀਆਂ ਨੂੰ ਸੁਧਾਰਨਾ ਚਾਹੁੰਦੀ ਹੈ। ਇਸ ਲਈ ਸੁੱਚਾ ਸਿੰਘ ਛੋਟੇਪੁਰ ਸਣੇ ਪਾਰਟੀ ਛੱਡ ਗਏ ਸਾਰੇ ਆਗੂਆਂ ਤੇ ਵਰਕਰਾਂ ਨੂੰ ਵਾਪਸ ਲਿਆਉਣ ਦੀ ਰਣਨੀਤੀ ਘੜੀ ਜਾ ਰਹੀ ਹੈ। ਪਾਰਟੀ ਦੀ ਪੰਜਾਬ ਇਕਾਈ ਦੇ ਉੱਪ ਪ੍ਰਧਾਨ ਅਮਨ ਅਰੋੜਾ ਦਾ ਕਹਿਣਾ ਹੈ ਕਿ ਜਿਹੜੇ ਵਾਲੰਟੀਅਰ ਤੇ ਆਗੂ ਪਾਰਟੀ ਛੱਡ ਗਏ ਹਨ ਜਾਂ ਕੱਢਿਆ ਗਿਆ, ਉਨ੍ਹਾਂ ਦਾ ‘ਆਪ’ ਵਿੱਚ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਨੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦੇ ਕਾਰਜਕਾਲ ਨੂੰ ਵਧੀਆ ਦੱਸਿਆ। ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਸਾਲ ਪਹਿਲਾਂ ਚੋਣ ਹਾਰ ਕੇ ਹੁਣ ਕਾਂਗਰਸੀਆਂ ਨੂੰ ਇੱਕਮੁੱਠ ਕਰ ਲਿਆ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਕੋਲ ਵੀ ਪੰਜ ਸਾਲ ਹਨ। ਉਹ ਵੀ ਆਪਣਾ ਪਰਿਵਾਰ ਇੱਕਮੁੱਠ ਕਰਨ ਵਿੱਚ ਕਾਮਯਾਬ ਹੋਵੇਗੀ। ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਤੇ ਹਰਿੰਦਰ ਸਿੰਘ ਖ਼ਾਲਸਾ ਬਾਰੇ ਅਰਵਿੰਦ ਕੇਜਰੀਵਾਲ ਨਾਲ ਗੱਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਜਥੇਬੰਦਕ ਢਾਂਚਾ ਮਹੀਨੇ ਦੇ ਅੰਦਰ-ਅੰਦਰ ਬਣਾ ਦਿੱਤਾ ਜਾਵੇਗਾ। ਇਸ ਵਿੱਚ ਦਿੱਲੀ ਹਾਈ ਕਮਾਂਡ ਦੀ ਕੋਈ ਦਖ਼ਲਅੰਦਾਜ਼ੀ ਨਹੀਂ ਹੋਵੇਗੀ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …