24 C
Toronto
Wednesday, June 24, 2026
spot_img
Homeਪੰਜਾਬਅਕਾਲੀਆਂ ਨੇ ਪੰਜਾਬ ਸਰਕਾਰ ਖਿਲਾਫ ਝੰਡਾ ਚੁੱਕਣ ਦੀ ਕੀਤੀ ਤਿਆਰੀ

ਅਕਾਲੀਆਂ ਨੇ ਪੰਜਾਬ ਸਰਕਾਰ ਖਿਲਾਫ ਝੰਡਾ ਚੁੱਕਣ ਦੀ ਕੀਤੀ ਤਿਆਰੀ

ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ, ਕਾਂਗਰਸ ਦਲਿਤਾਂ ‘ਤੇ ਕਰ ਰਹੀ ਹੈ ਅੱਤਿਆਚਾਰ
ਜਲੰਧਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਖਿਲਾਫ ਝੰਡਾ ਚੁੱਕਣ ਦੀ ਤਿਆਰੀ ਕਰ ਲਈ ਹੈ। ਅੱਜ ਅਕਾਲੀ ਦਲ ਦੇ ਐਸਸੀ ਵਿੰਗ ਦੀ ਮੀਟਿੰਗ ਜਲੰਧਰ ਵਿੱਚ ਹੋਈ। ਇਸ ਵਿੱਚ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਬੀਬੀ ਮਹਿੰਦਰ ਕੌਰ ਜੋਸ਼, ਪਵਨ ਟੀਨੂੰ ਅਤੇ ਬਲਦੇਵ ਖਹਿਰਾ ਸਮੇਤ ਕਈ ਅਕਾਲੀ ਆਗੂ ਹਾਜ਼ਰ ਸਨ। ਇਸ ਮੌਕੇ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਲੱਗਦਾ ਸੀ ਕਿ ਕੈਪਟਨ ਸਰਕਾਰ ਆਪਣੇ ਵਾਅਦਿਆਂ ਵੱਲ ਧਿਆਨ ਦੇਵੇਗੀ  ਪਰ ਉਹ ਦਲਿਤਾਂ ‘ਤੇ ਅਤਿਆਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਜੀਠਾ ਹਲਕੇ ਦੇ ਜਿਸ ਦਲਿਤ ਪਰਿਵਾਰ ‘ਤੇ ਜ਼ਿਆਦਤੀ ਕੀਤੀ ਗਈ ਹੈ, ਜੇਕਰ ਉਸ ਨੂੰ ਹਫਤੇ ਵਿੱਚ ਇਨਸਾਫ ਨਾ ਮਿਲਿਆ ਤਾਂ ਅਕਾਲੀ ਦਲ ਜ਼ਿਲ੍ਹਾ ਪੱਧਰ ‘ਤੇ ਧਰਨੇ ਦੇਵੇਗਾ।

RELATED ARTICLES
POPULAR POSTS