ਤੇਜ਼ਾਬੀ ਹਮਲੇ ‘ਚ ਚਿਹਰਾ ਖਰਾਬ ਹੋਣ ‘ਤੇ ਮਿਲਣਗੇ ਤਿੰਨ ਲੱਖ ਰੁਪਏ
ਚੰਡੀਗੜ੍ਹ/ਬਿਊਰੋ ਨਿਊਜ਼
ਤੇਜ਼ਾਬ ਪੀੜਤਾਂ ਦੀ ਮਦਦ ਲਈ ਪੰਜਾਬ ਸਰਕਾਰ ਨੇ ਨਵਾਂ ਐਲਾਨ ਕੀਤਾ ਹੈ। ਤੇਜ਼ਾਬ ਪੀੜਤਾਂ ਲਈ ਪੰਜਾਬ ਸਰਕਾਰ ਵੱਲੋਂ ਆਰਥਿਕ ਮਦਦ ਦੀ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਤੇਜ਼ਾਬੀ ਹਮਲੇ ਵਿਚ ਚਿਹਰਾ ਖਰਾਬ ਹੋਣ ਕਾਰਨ ਪੀੜਤ ਨੂੰ ਤਿੰਨ ਲੱਖ ਤੇ ਮੌਤ ਹੋਣ ‘ਤੇ ਉਸ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦਿੱਤੇ ਜਾਣਗੇ। ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਮਾਮਲਾ ਕੈਬਨਿਟ ਦੀ ਪ੍ਰਵਾਨਗੀ ਲਈ ਭੇਜਿਆ ਗਿਆ ਹੈ। ਤੇਜ਼ਾਬ ਸੁੱਟੇ ਜਾਣ ‘ਤੇ 40 ਫੀਸਦੀ ਜਾਂ ਉਸ ਤੋਂ ਜ਼ਿਆਦਾ ਅਪਾਹਜ ਹੋਈ ਮਹਿਲਾ ਨੂੰ 8000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਫੈਸਲਾ ਕੀਤਾ ਗਿਆ ਹੈ। ਅਗਲੀ ਕੈਬਨਿਟ ਵਿੱਚ ਇਸ ਫੈਸਲੇ ‘ਤੇ ਮੋਹਰ ਲੱਗ ਸਕਦੀ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ, ਵਿਸ਼ੇਸ ਤੌਰ ‘ਤੇ ਵਿਆਹੁਣ ਯੋਗ ਉਮਰ ਦੀਆਂ ਲੜਕੀਆਂ ‘ਤੇ ਸ਼ਰਾਰਤੀ ਅਨਸਰਾਂ ਵੱਲੋਂ ਤੇਜ਼ਾਬ ਹਮਲੇ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਹ ਸਾਡੇ ਸੱਭਿਅਕ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …