ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਜਮਾਤ ਦੇ ਖਰਾਬ ਨਤੀਜਿਆਂ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਨੋਟਿਸ ਲਿਆ ਹੈ। ਉਨ੍ਹਾਂ ਸਿੱਖਿਆ ਮੰਤਰੀ ਨੂੰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਬਲੂ ਪ੍ਰਿੰਟ ਪੇਸ਼ ਕਰਨ ਦੀ ਤਾਕੀਦ ਕੀਤੀ ਹੈ। ਇਸ ਦੇ ਨਾਲ ਹੀ ਖਜ਼ਾਨਾ ਮੰਤਰਾਲੇ ਨੂੰ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਜ਼ਰੂਰੀ ਫੰਡ ਤੁਰੰਤ ਮੁਹੱਈਆ ਕਰਵਾਉਣ ਦਾ ਹੁਕਮ ਦਿੱਤਾ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ 10ਵੀਂ ਦੇ ਨਤੀਜਿਆਂ ਦਾ ਐਲਾਨ ਹੋਇਆ ਤਾਂ ਸਿਰਫ 57 ਫੀਸਦ ਵਿਦਿਆਰਥੀ ਪਾਸ ਹੋਏ।
Check Also
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …