ਪੰਜਾਬ ਸਰਕਾਰ ਦਾ ਫੈਸਲਾ, ਇਕ ਸਾਲ ਡਿਊਟੀ ਤੋਂ ਗੈਰਹਾਜ਼ਰ ਮੰਨਿਆ ਜਾਵੇਗਾ ਅਸਤੀਫਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਉਨ੍ਹਾਂ ਸਰਕਾਰੀ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ ਜੋ ਬਿਨਾ ਛੁੱਟੀ ਮਨਜ਼ੂਰ ਕਰਵਾਏ ਲਗਾਤਾਰ ਆਪਣੀ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਹਨ। ਇਸ ਸਬੰਧੀ ਵਿੱਤ ਵਿਭਾਗ ਵੱਲੋਂ ਜਾਰੀ ਇਕ ਪੱਤਰ ਵਿਚ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਬਿਨਾ ਛੁੱਟੀ ਮਨਜ਼ੂਰ ਕਰਵਾਏ ਆਪਣੀ ਡਿਊਟੀ ਤੋਂ ਇਕ ਸਾਲ ਤੋਂ ਜ਼ਿਆਦਾ ਸਮੇਂ ਲਈ ਗੈਰ ਹਾਜ਼ਰ ਰਹਿੰਦਾ ਹੈ ਤਾਂ ਉਸ ਵੱਲੋਂ ਸਰਕਾਰੀ ਨੌਕਰੀ ਤੋਂ ਅਸਤੀਫਾ ਦਿੱਤਾ ਗਿਆ ਸਮਝਿਆ ਜਾਵੇਗਾ।
ਇਸ ਸਬੰਧੀ ਇਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਅਜਿਹੇ ਕਿਸੇ ਵੀ ਮੁਲਾਜ਼ਮ ਨੂੰ ਸਰਕਾਰੀ ਨੌਕਰੀ ਵਿਚ ਦੁਬਾਰਾ ਜੁਆਇਨ ਨਹੀਂ ਕਰਵਾਇਆ ਜਾਵੇਗਾ ਅਤੇ ਸਮਰੱਥ ਅਥਾਰਿਟੀ ਵੱਲੋਂ ਉਸ ਨੂੰ ਸਰਕਾਰੀ ਸੇਵਾ ਤੋਂ ਮੁਕਤ ਕਰਨ ਲਈ ਨਿਯਮਾਂ ਅਨੁਸਾਰ ਕਾਰਵਾਈ ਕਰਕੇ ਤੁਰੰਤ ਨੌਕਰੀ ਤੋਂ ਹਟਾਉਣ ਦੇ ਹੁਕਮ ਪਾਸ ਕੀਤੇ ਜਾਣਗੇ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਸਬੰਧਿਤ ਅਥਾਰਿਟੀ ਨਿੱਜੀ ਤੌਰ ‘ਤੇ ਜ਼ਿੰਮੇਵਾਰ ਹੋਵੇਗੀ।
Check Also
‘ਬੰਬਾਂ ਬਾਰੇ ਬਿਆਨ’: ਪ੍ਰਤਾਪ ਸਿੰਘ ਬਾਜਵਾ ਕੋਲੋਂ ਮੁਹਾਲੀ ਥਾਣੇ ਵਿਚ ਛੇ ਘੰਟੇ ਪੁੱਛ ਪੜਤਾਲ
ਮੁਹਾਲੀ ਦੇ ਸਾਈਬਰ ਅਪਰਾਧ ਥਾਣੇ ਦੇ ਬਾਹਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਧਰਨਾ ਮੁਹਾਲੀ/ਬਿਊਰੋ ਨਿਊਜ਼ …