ਸੁਨੀਲ ਜਾਖੜ ਤੇ ਨਵਜੋਤ ਸਿੱਧੂ ਦੀ ਹੋਵੇਗੀ ਮੁੱਖ ਭੂਮਿਕਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਕਮਰ ਕਸ ਲਈ ਹੈ। ਚੋਣਾਂ ਅਗਸਤ ਮਹੀਨੇ ਹੋਣ ਦੇ ਆਸਾਰ ਹਨ। ਇਨ੍ਹਾਂ ਚੋਣਾਂ ਵਿਚ ਜਿੱਤ ਦਰਜ ਕਰਵਾਉਣ ਲਈ ਕੈਪਟਨ ਅਮਰਿੰਦਰ ਨੇ ਕਾਂਗਰਸ ਪ੍ਰਧਾਨ ਸੁਨੀਲ ਕੁਮਾਰ ਜਾਖੜ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਡਿਊਟੀ ਲਾਈ ਹੈ। ਅੱਜ ਦੋਵਾਂ ਆਗੂਆਂ ਨੇ ਕਾਂਗਰਸ ਭਵਨ ਵਿਚ ਨਿਗਮ ਚੋਣਾਂ ਦੇ ਸਬੰਧ ਵਿਚ ਕਾਂਗਰਸ ਦੇ ਨੇਤਾਵਾਂ ਨਾਲ ਬੈਠਕ ਕੀਤੀ। ਇਸ ਮੌਕੇ ਨਵਜੋਤ ਸਿੱਧੂ ਨੇ ਕਿਹਾ ਕਿ ਪੁਰਾਣੀ ਸਰਕਾਰ ਨੇ ਸ਼ਹਿਰਾਂ ਲਈ ਕੋਈ ਠੋਸ ਨੀਤੀ ਨਹੀਂ ਬਣਾਈ। ਇਸੇ ਕਰਕੇ ਹੀ ਸ਼ਹਿਰਾਂ ਦਾ ਬੁਰਾ ਹਾਲ ਹੋਇਆ। ਉਨ੍ਹਾਂ ਕਿਹਾ ਕਿ ਸਾਡਾ ਏਜੰਡਾ ਨੀਅਤ, ਨੀਤੀ ਤੇ ਪਾਰਦਰਸ਼ਤਾ ਨਾਲ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਚਾਰ ਨਿਗਮਾਂ ਦਾ ਕਾਰਜਕਾਲ ਸਤੰਬਰ ਵਿਚ ਖਤਮ ਹੋਣਾ ਹੈ ਤੇ ਚੋਣਾਂ ਅਗਸਤ ਦੇ ਪਹਿਲੇ ਹਫ਼ਤੇ ਹੋ ਸਕਦੀਆਂ ਹਨ। ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਾਡੇ ਲੀਡਰ ਹਨ ਤੇ ਅਸੀਂ ਉਨ੍ਹਾਂ ਦੇ ਨਾਂ ‘ਤੇ ਹੀ ਚੋਣ ਲੜਨ ਜਾ ਰਹੇ ਹਾਂ।
Check Also
ਪੰਜਾਬ ਵਿਧਾਨ ਸਭਾ ਚੋਣਾਂ 2027 ਸਬੰਧੀ ਬੋਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
ਕਿਹਾ : ਪੰਜਾਬ ਵਿਧਾਨ ਸਭਾ ਚੋਣਾਂ ਦਾ ਮੁਲਾਂਕਣ ਬ੍ਰਹਮਾ ਜੀ ਵੀ ਨਹੀਂ ਕਰ ਸਕਦੇ ਚੰਡੀਗੜ੍ਹ/ਬਿਊਰੋ …