Breaking News
Home / ਪੰਜਾਬ / ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਸਬੰਧੀ ‘ਆਪ’ ਦੇ ਪੰਜਾਬ ਵਿਧਾਇਕਾਂ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ

ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਸਬੰਧੀ ‘ਆਪ’ ਦੇ ਪੰਜਾਬ ਵਿਧਾਇਕਾਂ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ

ਕਿਹਾ, ਗੈਂਗਸਟਰਾਂ ਵਲੋਂ ਕੀਤੀਆਂ ਜਾ ਰਹੀਆਂ ਵਾਰਦਾਤਾਂ ਵੱਲ ਧਿਆਨ ਦਿੱਤਾ ਜਾਵੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਐਚ.ਐਸ. ਫੂਲਕਾ ਦੀ ਅਗਵਾਈ ਹੇਠ ਅੱਜ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੇ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨਾਲ ਮੁਲਾਕਾਤ ਕੀਤੀ। ਫੂਲਕਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦੀ ਵਿਵਸਥਾ ਦਾ ਬੁਰਾ ਹਾਲ ਹੈ। ਸ਼ਰ੍ਹੇਆਮ ਕੁੱਟਮਾਰ ਤੇ ਗੁੰਡਾਗਰਦੀ ਚੱਲ ਰਹੀ ਹੈ। ਇਸ ਨੂੰ ਸੁਧਾਰਨ ਦੀ ਜ਼ਰੂਰਤ ਹੈ। ਖਾਸ ਤੌਰ ‘ਤੇ ਗੈਂਗਸਟਰਾਂ ਵੱਲੋਂ ਕੀਤੀਆਂ ਜਾ ਰਹੀਆਂ ਵਾਰਦਾਤਾਂ ਵੱਲ ਜ਼ਿਆਦਾ ਧਿਆਨ ਦਿੱਤਾ ਜਾਵੇ। ਇਸ ਮੌਕੇ ਫੂਲਕਾ ਨੇ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਸਰਕਾਰ ਜਲਦ ਮੁਆਫ ਕਰੇ। ਅਜੇ ਤੱਕ ਸਰਕਾਰ ਨੇ ਸਿਰਫ ਇਸ ‘ਤੇ ਕਮੇਟੀ ਹੀ ਬਣਾਈ ਹੈ। ਕਾਂਗਰਸ ਨੇ ਜਦੋਂ ਕਿਸਾਨਾਂ ਨਾਲ ਕਰਜ਼ ਮੁਆਫੀ ਦਾ ਵਾਅਦਾ ਕੀਤਾ, ਉਦੋਂ ਹੀ ਉਨ੍ਹਾਂ ਨੂੰ ਕਮੇਟੀ ਬਣਾ ਲੈਣੀ ਚੀਹੀਦੀ ਸੀ।

Check Also

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …