ਕਿਹਾ, ਵਾਅਦੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨਾਂ ਦਾ ਕਰਜ਼ਾ ਛੇਤੀ ਤੋਂ ਛੇਤੀ ਮੁਆਫ ਕਰਨ ਦਾ ਵਾਅਦਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੀ ਸਰਕਾਰ ਕਰਜ਼ਾ ਮੁਆਫ ਕਰਨ ਦੇ ਆਪਣੇ ਵਾਅਦੇ ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਖੁਦਕੁਸ਼ੀਆਂ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫ ਕਰਨ ਲਈ ਰੂਪ ਰੇਖਾ ਤਿਆਰ ਕਰਨ ਵਾਸਤੇ ਇਕ ਉਚ ਪੱਧਰੀ ਕਮੇਟੀ ਪਹਿਲਾਂ ਹੀ ਸਥਾਪਤ ਕਰ ਦਿੱਤੀ ਗਈ ਹੈ। ਆਪਣੇ ਮੁੱਖ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ‘ਕੁਰਕੀ’ ਪਹਿਲਾਂ ਹੀ ਬੰਦ ਕੀਤੇ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨਾਲ ਕੀਤੇ ਗਏ ਕਿਸੇ ਵੀ ਵਾਅਦੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ ਵਿਚ ਉਦਯੋਗਪਤੀਆਂ ਦੇ ਇਕ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਵਿੱਤੀ ਮੰਦਹਾਲੀ ਵਿਚੋਂ ਕੱਢਣ ਲਈ ਕੋਸ਼ਿਸ਼ਾਂ ਕਰ ਰਹੀ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …