4.3 C
Toronto
Wednesday, October 29, 2025
spot_img
Homeਪੰਜਾਬਗੁਰਦੁਆਰਾ ਗਿਆਨ ਗੋਦੜੀ ਸਬੰਧੀ ਸਿੱਖ ਜਥੇਬੰਦੀਆਂ ਦੀ ਅਕਾਲ ਤਖਤ ਸਾਹਿਬ 'ਤੇ ਹੋਈ...

ਗੁਰਦੁਆਰਾ ਗਿਆਨ ਗੋਦੜੀ ਸਬੰਧੀ ਸਿੱਖ ਜਥੇਬੰਦੀਆਂ ਦੀ ਅਕਾਲ ਤਖਤ ਸਾਹਿਬ ‘ਤੇ ਹੋਈ ਮੀਟਿੰਗ

ਗੁਰਦਆਰਾ ਸਾਹਿਬ ਦੀ ਜ਼ਮੀਨ ਹਾਸਲ ਲਈ ਰਣਨੀਤੀ ਬਣਾਈ ਜਾਵੇਗੀ : ਗਿਆਨੀ ਗੁਰਬਚਨ ਸਿੰਘ
ਅੰਮ੍ਰਿਤਸਰ/ਬਿਊਰੋ ਨਿਊਜ਼
ਹਰਿਦੁਆਰ ਵਿਖੇ ਸਥਿਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਉਸਾਰੀ ਸਬੰਧੀ ਅੱਜ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਸਮੂਹ ਸਿੱਖ ਜਥੇਬੰਦੀਆਂ ਦੀ ਬੈਠਕ ਬੁਲਾਈ ਗਈ। ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਰਾਏ ਦੇਣ ਤੋਂ ਬਾਅਦ ਜਥੇਦਾਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਜ਼ਮੀਨ ਹਾਸਲ ਕਰਨ ਲਈ ਜਲਦ ਹੀ ਰਣਨੀਤੀ ਬਣਾਈ ਜਾਵੇਗੀ। ਇਸ ਸਬੰਧੀ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਬੈਠਕ ਵਿੱਚ ਵਿਚਾਰ ਕੀਤਾ ਜਾਵੇਗਾ।
ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਸ ਸਬੰਧੀ ਤਕਰੀਬਨ 11 ਮੈਂਬਰਾਂ ਦੀ ਕਮੇਟੀ ਦਾ ਵੀ ਗਠਨ ਕੀਤਾ ਜਾਵੇਗਾ। ਇਹ ਕਮੇਟੀ ਉੱਥੋਂ ਦੀ ਸਰਕਾਰ ਨਾਲ ਸੰਪਰਕ ਕਰਕੇ ਇਸ ਇਤਿਹਾਸਕ ਗੁਰਦਵਾਰਾ ਸਾਹਿਬ ਦੀ ਜ਼ਮੀਨ ਹਾਸਲ ਕਰਨ ਲਈ ਯਤਨ ਕਰੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦਿੱਤੇ ਜਾਣ ਵਾਲੇ ਆਦੇਸ਼ ਦੀ ਪਾਲਣਾ ਕੀਤੀ ਜਾਵੇਗੀ। ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਉਸਾਰੀ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਹਰ ਧਰਮ ਤੇ ਹਰ ਜਥੇਬੰਦੀ ਤੋਂ ਇਲਾਵਾ ਸਾਰੀ ਕੌਮ ਨੂੰ ਸੱਦਾ ਦਿੱਤਾ ਜਾਂਦਾ ਹੈ।

RELATED ARTICLES
POPULAR POSTS