ਕਿਹਾ, ਕੁਲਭੂਸ਼ਣ ਜਾਧਵ ਨੂੰ ਈਰਾਨ ‘ਚੋਂ ਫੜਿਆ ਗਿਆ ਸੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕੁਲਭੂਸ਼ਣ ਜਾਧਵ ਨੂੰ ਲੈ ਕੇ ਪਾਕਿਸਤਾਨੀ ਦਾਅਵੇ ਦੀ ਪੋਲ ਖੁੱਲ੍ਹ ਗਈ ਹੈ। ਇਸ ਵਾਰ ਪਾਕਿ ਦੇ ਝੂਠ ਨੂੰ ਆਈ ਐਸ ਆਈ ਦੇ ਹੀ ਸਾਬਕਾ ਅਧਿਕਾਰੀ ਨੇ ਬੇਨਕਾਬ ਕੀਤਾ ਹੈ। ਰਿਟਾਇਰਡ ਲੈਫਟੀਨੈਂਟ ਜਨਰਲ ਅਹਿਮਦ ਸ਼ੋਏਬ ਨੇ ਮੰਨਿਆ ਹੈ ਕਿ ਕੁਲਭੂਸ਼ਣ ਜਾਧਵ ਨੂੰ ਪਾਕਿਸਤਾਨ ਵਿਚ ਨਹੀਂ ਬਲਕਿ ਈਰਾਨ ‘ਚ ਫੜਿਆ ਗਿਆ ਸੀ। ਉਸਦੀ ਗ੍ਰਿਫਤਾਰੀ ਬਲੋਚਿਸਤਾਨ ਵਿਚ ਦਿਖਾਈ ਗਈ ਹੈ। ਭਾਰਤ ਇਸ ਬਿਆਨ ਦਾ ਇਸਤੇਮਾਲ ਕੌਮਾਂਤਰੀ ਕੋਰਟ ਵਿਚ ਮਾਮਲੇ ਦੀ ਅਗਲੀ ਸੁਣਵਾਈ ਦੌਰਾਨ ਕਰ ਸਕਦਾ ਹੈ। ਪਾਕਿਸਤਾਨੀ ਫੌਜ ਕੁਲਭੂਸ਼ਣ ਜਾਧਵ ‘ਤੇ ਜਾਸੂਸੀ ਦਾ ਦੋਸ਼ ਲਗਾ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਦੀ ਫੌਜੀ ਅਦਾਲਤ ਵਲੋਂ ਜਾਧਵ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਭਾਰਤ ਨੇ ਇੰਟਰਨੈਸ਼ਨਲ ਅਦਾਲਤ ਵਿਚ ਇਸਦੇ ਖਿਲਾਫ ਅਪੀਲ ਕੀਤੀ ਸੀ, ਜਿਸ ‘ਤੇ ਆਈ.ਸੀ.ਜੇ. ਨੇ ਕੁਲਭੂਸ਼ਣ ਦੀ ਫਾਂਸੀ ‘ਤੇ ਆਖਰੀ ਫੈਸਲਾ ਆਉਣ ਤੱਕ ਰੋਕ ਲਗਾ ਦਿੱਤੀ ਸੀ।
Check Also
ਹਰਮਨਪ੍ਰੀਤ ਸਿੰਘ, ਮਨੂ ਤੇ ਗੁਕੇਸ਼ ਸਣੇ ਚਾਰ ਨੂੰ ਖੇਡ ਰਤਨ ਪੁਰਸਕਾਰ
ਜਰਮਨਜੀਤ ਸਿੰਘ ਅਤੇ ਸੁਖਜੀਤ ਸਿੰਘ ਨੂੰ ਮਿਲਿਆ ਅਰਜੁਨ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਰਾਸ਼ਟਰਪਤੀ …