10.6 C
Toronto
Thursday, October 16, 2025
spot_img
Homeਭਾਰਤਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ

ਗੁਰਦੁਆਰਾ ਸਾਹਿਬ ਦੇ ਕਪਾਟ ਅੱਜ ਖੋਲ੍ਹੇ ਗਏ
ਉਤਰਾਖੰਡ/ਬਿਊਰੋ ਨਿਊਜ਼
ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਅੱਜ ਸਵੇਰੇ 9 ਵਜੇ ਤੋਂ ਖੋਲ੍ਹ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਗੋਬਿੰਦਘਾਟ ਗੁਰਦੁਆਰਾ ਸਾਹਿਬ ਤੋਂ 5 ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਨਾਲ ਪਹਿਲਾ ਜੱਥਾ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਗੋਬਿੰਦਘਾਟ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਕੀਰਤਨ ਵੀ ਕੀਤਾ ਗਿਆ। ਇਸ ਤੋਂ ਬਾਅਦ ਭਾਈ ਮਿਲਾਪ ਸਿੰਘ ਵੱਲੋਂ ਯਾਤਰਾ ਲਈ ਸ਼ੁਰੂਆਤ ਦੀ ਅਰਦਾਸ ਕੀਤੀ ਅਤੇ ਹੁਕਮਨਾਮਾ ਲਿਆ। ਇਸ ਦੌਰਾਨ ਨਰਿੰਦਰਜੀਤ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਦੁਪਹੀਆ ਵਾਹਨਾਂ ‘ਤੇ ਆਉਣ ਤੋਂ ਗੁਰੇਜ਼ ਕਰਨ ਤਾਂ ਜੋ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਯਾਤਰੀਆਂ ਦੀ ਰਿਹਾਇਸ਼ ਲਈ ਗੁਰਦੁਆਰਾ ਰਿਸ਼ੀਕੇਸ਼, ਗੁਰਦੁਆਰਾ ਜੋਸ਼ੀ ਮੱਠ, ਗੁਰਦੁਆਰਾ ਗੋਬਿੰਦ ਘਾਟ, ਗੁਰਦੁਆਰਾ ਗੋਬਿੰਦਧਾਮ ਵਿਖੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

RELATED ARTICLES
POPULAR POSTS