ਵੱਧ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਫੀਆ ਰਿਪੋਰਟਾਂ ਤੇ ਸ਼ਰੇਆਮ ਧਮਕੀਆਂ ਦੇ ਮੱਦੇਨਜ਼ਰ ਸੁਰੱਖਿਆ ਵਧਾਏ ਜਾਣ ਦੀ ਮੰਗ ਤੋਂ ਸਪਸ਼ਟ ਇਨਕਾਰ ਕਰ ਦਿੱਤਾ ਹੈ। ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਵੀ ਵੀਡੀਓ ਰਾਹੀਂ ਦਿੱਤੀਆਂ ਗਈਆਂ ਧਮਕੀਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਅਜਿਹੀਆਂ ਕਾਰਵਾਈਆਂ ਤੋਂ ਡਰਨ ਵਾਲੇ ਨਹੀਂ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਲੋਕਾਂ ਦੀ ਰੱਖਿਆ ਲਈ ਅਜਿਹੀਆਂ ਸ਼ਕਤੀਆਂ ਨਾਲ ਪੂਰੀ ਤਰ੍ਹਾਂ ਟਾਕਰਾ ਕਰਨ ਲਈ ਤਿਆਰ ਹਨ। ਕੈਪਟਨ ਨੇ ਕਿਹਾ ਕਿ ਅਜਿਹੇ ਅਨਸਰ ਪੰਜਾਬ ‘ਚ ਸ਼ਾਂਤੀ ਤੇ ਸਦਭਾਵਨਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਨ੍ਹਾਂ ਦੇ ਘਿਨਾਉਣੇ ਕਾਰਿਆਂ ਨੂੰ ਅਸਫ਼ਲ ਕਰਨ ਲਈ ਉਹ ਹਰ ਕਦਮ ਚੁੱਕਣਗੇ।
ਮੁੱਖ ਮੰਤਰੀ ਨੇ ਆਪਣੇ ਲਈ ਤੇ ਬਿੱਟੂ ਵਾਸਤੇ ਕੇਂਦਰ ਤੋਂ ਜ਼ੈੱਡ ਪਲੱਸ ਸੁਰੱਖਿਆ ਮੰਗੇ ਜਾਣ ਦੀਆਂ ਰਿਪੋਰਟਾਂ ਦਾ ਖੰਡਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਯੋਗਤਾ ‘ਤੇ ਪੂਰਾ ਵਿਸ਼ਵਾਸ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …