-0.5 C
Toronto
Wednesday, November 19, 2025
spot_img
Homeਪੰਜਾਬਜਥੇਦਾਰ ਕਿਰਪਾਲ ਸਿੰਘ ਖੀਰਨੀਆਂ ਨਹੀਂ ਰਹੇ

ਜਥੇਦਾਰ ਕਿਰਪਾਲ ਸਿੰਘ ਖੀਰਨੀਆਂ ਨਹੀਂ ਰਹੇ

ਕੈਪਟਨ ਅਮਰਿੰਦਰ, ਪ੍ਰਕਾਸ਼ ਸਿੰਘ ਬਾਦਲ ਤੇ ਭਗਵੰਤ ਮਾਨ ਵਲੋਂ ਦੁੱਖ ਪ੍ਰਗਟ
ਲੁਧਿਆਣਾ/ਬਿਊਰੋ ਨਿਊਜ਼
ਸਮਰਾਲਾ ਦੀ ਅਕਾਲੀ ਸਿਆਸਤ ਦੇ ਥੰਮ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੀਏਸੀ ਦੇ ਮੈਂਬਰ ਜਥੇਦਾਰ ਕਿਰਪਾਲ ਸਿੰਘ ਖੀਰਨੀਆ ਦਾ ਦੇਹਾਂਤ ਹੋ ਗਿਆ ਹੈ। ਖੀਰਨੀਆ 85 ਵਰਿਆਂ ਦੇ ਸਨ। ਉਹ ਲੰਮਾ ਸਮਾਂ ਸ਼੍ਰੋਮਣੀ ઠਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ। ਉਹ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਦੇ ਪਿਤਾ ਸਨ। ਜਥੇਦਾਰ ਖੀਰਨੀਆ ਦਾ ਅੰਤਿਮ ਸਸਕਾਰ ਸ਼ਨੀਵਾਰ ਨੂੰ ਕੀਤਾ ਜਾਵੇਗਾ। ਖੀਰਨੀਆ ਦੇ ਦੇਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਐਚ ਐਸ ਫੂਲਕਾ, ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਕਿਰਪਾਲ ਸਿੰਘ ਬਡੂੰਗਰ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

RELATED ARTICLES
POPULAR POSTS