10.2 C
Toronto
Monday, June 15, 2026
spot_img
Homeਪੰਜਾਬਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ ਦਿੱਤਾ ਅਸਤੀਫਾ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ ਦਿੱਤਾ ਅਸਤੀਫਾ

ਮੋਹਾਲੀ/ਬਿਊਰੋ ਨਿਊਜ਼
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪਿਛਲੇ ਦਿਨੀਂ ਵਿਜ਼ੀਲੈਂਸ ਵਿਭਾਗ ਦੀ ਇੱਕ ਟੀਮ ਨੇ ਬਲਬੀਰ ਸਿੰਘ ਢੋਲ ਦੇ ਘਰ ਛਾਪਾ ਮਾਰਿਆ ਸੀ। ਜਿਸ ਤੋਂ ਨਰਾਜ਼ ਬਲਬੀਰ ਸਿੰਘ ਢੋਲ ਨੇ ਵਿਜ਼ੀਲੈਂਸ ਕਾਰਵਾਈ ਦੀ ਨਿੰਦਾ ਕੀਤੀ ਅਤੇ ਰੋਸ ਵੱਜੋਂ ਐਜੂਕੇਸ਼ਨ ਸੈਕਟਰੀ ਨੂੰ ਅਸਤੀਫਾ ਦੇ ਦਿੱਤਾ।ઠਜ਼ਿਕਰਯੋਗ ਹੈ ਕਿ ਲੰਘੇ ਦਸੰਬਰ ਮਹੀਨੇ ਵਿਚ ਅਕਾਲੀ-ਭਾਜਪਾ ਸਰਕਾਰ ਨੇ ਬਲਬੀਰ ਸਿੰਘ ਢੋਲ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ ਸੀ।

RELATED ARTICLES
POPULAR POSTS