-11.9 C
Toronto
Sunday, February 1, 2026
spot_img
Homeਹਫ਼ਤਾਵਾਰੀ ਫੇਰੀਵਿਦੇਸ਼ ਗਏ ਗੈਰਹਾਜ਼ਰ ਮੁਲਾਜ਼ਮੋ ਸਾਵਧਾਨ

ਵਿਦੇਸ਼ ਗਏ ਗੈਰਹਾਜ਼ਰ ਮੁਲਾਜ਼ਮੋ ਸਾਵਧਾਨ

ਪੰਜਾਬ ਸਰਕਾਰ ਦਾ ਫੈਸਲਾ, ਇਕ ਸਾਲ ਡਿਊਟੀ ਤੋਂ ਗੈਰਹਾਜ਼ਰ ਮੰਨਿਆ ਜਾਵੇਗਾ ਅਸਤੀਫਾ
ਚੰਡੀਗੜ੍ਹ  : ਪੰਜਾਬ ਸਰਕਾਰ ਨੇ ਉਨ੍ਹਾਂ ਸਰਕਾਰੀ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ ਜੋ ਬਿਨਾ ਛੁੱਟੀ ਮਨਜ਼ੂਰ ਕਰਵਾਏ ਲਗਾਤਾਰ ਆਪਣੀ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਹਨ। ਇਸ ਸਬੰਧੀ ਵਿੱਤ ਵਿਭਾਗ ਵੱਲੋਂ ਜਾਰੀ ਇਕ ਪੱਤਰ ਵਿਚ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਬਿਨਾ ਛੁੱਟੀ ਮਨਜ਼ੂਰ ਕਰਵਾਏ ਆਪਣੀ ਡਿਊਟੀ ਤੋਂ ਇਕ ਸਾਲ ਤੋਂ ਜ਼ਿਆਦਾ ਸਮੇਂ ਲਈ ਗੈਰ ਹਾਜ਼ਰ ਰਹਿੰਦਾ ਹੈ ਤਾਂ ਉਸ ਵੱਲੋਂ ਸਰਕਾਰੀ ਨੌਕਰੀ ਤੋਂ ਅਸਤੀਫਾ ਦਿੱਤਾ ਗਿਆ ਸਮਝਿਆ ਜਾਵੇਗਾ। ਇਸ ਸਬੰਧੀ ਇਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਅਜਿਹੇ ਕਿਸੇ ਵੀ ਮੁਲਾਜ਼ਮ ਨੂੰ ਸਰਕਾਰੀ ਨੌਕਰੀ ਵਿਚ ਦੁਬਾਰਾ ਜੁਆਇਨ ਨਹੀਂ ਕਰਵਾਇਆ ਜਾਵੇਗਾ ਅਤੇ ਸਮਰੱਥ ਅਥਾਰਿਟੀ ਵੱਲੋਂ ਉਸ ਨੂੰ ਸਰਕਾਰੀ ਸੇਵਾ ਤੋਂ ਮੁਕਤ ਕਰਨ ਲਈ ਨਿਯਮਾਂ ਅਨੁਸਾਰ ਕਾਰਵਾਈ ਕਰਕੇ ਤੁਰੰਤ ਨੌਕਰੀ ਤੋਂ ਹਟਾਉਣ ਦੇ ਹੁਕਮ ਪਾਸ ਕੀਤੇ ਜਾਣਗੇ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਸਬੰਧਿਤ ਅਥਾਰਿਟੀ ਨਿੱਜੀ ਤੌਰ ‘ਤੇ ਜ਼ਿੰਮੇਵਾਰ ਹੋਵੇਗੀ।

RELATED ARTICLES
POPULAR POSTS