ਨਵੀਂ ਦਿੱਲੀ : ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਐਲਾਨ ਕੀਤਾ ਹੈ ਕਿ ਨੀਮ ਫ਼ੌਜੀ ਬਲਾਂ ਦੇ ਸ਼ਹੀਦ ਹੋਣ ਵਾਲੇ ਹਰੇਕ ਜਵਾਨ ਦੇ ਪਰਿਵਾਰ ਨੂੰ ਇਕ-ਇਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਏਗਾ। ਉਨ੍ਹਾਂ ਨੀਮ ਫ਼ੌਜੀ ਬਲਾਂ ਦੇ 34 ਹਜ਼ਾਰ ਕਾਂਸਟੇਬਲਾਂ ਦੇ ਅਹੁਦਿਆਂ ਨੂੰ ਹੈੱਡ ਕਾਂਸਟੇਬਲ ਵਜੋਂ ਅਪਗਰੇਡ ਕਰਨ ਦਾ ਵੀ ਐਲਾਨ ਕੀਤਾ। ਇੰਡੋ-ਤਿੱਬਤ ਬਾਰਡਰ ਪੁਲਿਸ ਬਲ ਦੇ ‘ਸੈਨਿਕ ਸੰਮੇਲਨ’ ਨੂੰ ਸ਼ੇਰਾਥਾਂਗ ਸਰਹੱਦੀ ਚੌਕੀ ‘ਤੇ ਸੰਬੋਧਨ ਕਰਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਮੁਲਕ ਨੂੰ ਆਪਣੇ ਨੀਮ ਫ਼ੌਜੀ ਬਲਾਂ ਦੇ ਜਵਾਨਾਂ ਦੀਆਂ ਕੁਰਬਾਨੀਆਂ ‘ਤੇ ਨਾਜ਼ ਹੈ। ਉਨ੍ਹਾਂ ਕਿਹਾ, ”ਸਾਡੇ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਪੈਸਿਆਂ ਨਾਲ ਨਹੀਂ ਤੋਲਿਆ ਜਾ ਸਕਦਾ। ਪਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੋਈ ਮੁਸ਼ਕਲ ਨਹੀਂ ਆਉਣੀ ਚਾਹੀਦੀ। ਇਸ ਲਈ ਮੈਂ ਯਕੀਨੀ ਬਣਾਵਾਂਗਾ ਕਿ ਨੀਮ ਫ਼ੌਜੀ ਬਲ ਦੇ ਹਰੇਕ ਜਵਾਨ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਮੁਆਵਜ਼ਾ ਮਿਲੇ।” ਇਹ ਐਲਾਨ ਛੱਤੀਸਗੜ੍ਹ ਦੇ ਸੁਕਮਾ ਵਿਚ ਮਾਓਵਾਦੀਆਂ ਵੱਲੋਂ ਸੀਆਰਪੀਐਫ ਦੇ 25 ਜਵਾਨਾਂ ਨੂੂੰ ਸ਼ਹੀਦ ਕਰਨ ਦੇ ਕਰੀਬ ਇਕ ਮਹੀਨੇ ਮਗਰੋਂ ਕੀਤਾ ਗਿਆ ਹੈ।
Check Also
ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …